Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਐਕਸ-ਰੇਅ ਮਸ਼ੀਨ ਦੀ ਕਾਰਜਪ੍ਰਣਾਲੀ ਵਿੱਚ ਤਰੁੱਟੀਆਂ ਸਾਹਮਣੇ ਆਈ, ਦਵਾਈਆਂ ਦਾ ਸਟਾਕ ਵੀ ਕੀਤਾ ਚੈੱਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਅਚਨਚੇਤ ਛਾਪੇਮਾਰੀ ਕੀਤੀ ਅਤੇ ਹਸਪਤਾਲ ਵਿੱਚ ਜੇਰੇ ਇਲਾਜ ਮਰੀਜ਼ਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਸਿੱਧੂ ਮੁਹਾਲੀ ਵਿੱਚ ਸਰਕਾਰੀ ਸਮਾਰੋਹ ਵਿੱਚ ਸ਼ਾਮਲ ਹੋਣ ਆਏ। ਇਸ ਦੌਰਾਨ ਉਹ ਅਚਾਨਕ ਸਿੱਧਾ ਸਰਕਾਰੀ ਹਸਪਤਾਲ ਪਹੁੰਚ ਗਏ ਅਤੇ ਦਵਾਈ ਲੈਣ ਲਈ ਆਪਣੀ ਪਰਚੀਆਂ ਬਣਾਉਣ ਲਈ ਲੰਮੀ ਕਤਾਰਾਂ ਵਿੱਚ ਖੜੇ ਮਰੀਜ਼ਾਂ ਨੂੰ ਨੇੜੇ ਹੋ ਕੇ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਹਸਪਤਾਲ ਵਿੱਚ ਦਵਾਈ ਬੂਟੀ ਲੈਣ ਆਏ ਕਈ ਮਰੀਜ਼ਾਂ ਨੇ ਮੰਤਰੀ ਨੂੰ ਐਕਸ ਰੇਅ ਮਸ਼ੀਨ ਠੀਕ ਤਰ੍ਹਾਂ ਨਾਲ ਕੰਮ ਨਾ ਕਰਨ ਬਾਰੇ ਦੱਸਿਆ। ਇਹ ਗੱਲ ਸੁਣ ਕੇ ਮੰਤਰੀ ਸਿੱਧੇ ਐਕਸ-ਰੇਅ ਵਿਭਾਗ ਵਿੱਚ ਗਏ ਅਤੇ ਐਸਐਮਓ ਡਾ. ਮਨਜੀਤ ਸਿੰਘ ਅਤੇ ਸਬੰਧਤ ਵਿਭਾਗ ਦੇ ਡਾਕਟਰ ਨੂੰ ਮੌਕੇ ’ਤੇ ਸੱਦ ਕੇ ਮਸ਼ੀਨ ਵਿਚਲੀਆਂ ਤਰੁੱਟੀਆਂ ਬਾਰੇ ਜਵਾਬ ਤਲਬੀ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਭਵਿੱਖ ਵਿੱਚ ਕਿਸੇ ਮਰੀਜ਼ਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਜ਼ਿਆਦਾਤਰ ਗਰੀਬ ਵਰਗ ਦੇ ਲੋਕ ਆਪਣੇ ਇਲਾਜ ਲਈ ਆਉਂਦੇ ਹਨ। ਜੇਕਰ ਉਨ੍ਹਾਂ ਦਾ ਸਹੀ ਸਮੇਂ ’ਤੇ ਇਲਾਜ ਨਹੀਂ ਹੋ ਰਿਹਾ ਤਾਂ ਇਹ ਮਾੜੀ ਗੱਲ ਹੈ ਅਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਸਟਾਫ਼ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੇ ਦੋ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਹੋਣ ਦੇ ਨਾਤੇ ਉਹ ਮਰੀਜ਼ਾਂ ਦੀ ਖੱਜਲ-ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਮਰੀਜ਼ਾਂ ਤੋਂ ਮੁਫ਼ਤ ਦਵਾਈਆਂ ਮਿਲਣ ਬਾਰੇ ਵੀ ਪੁੱਛਿਆ ਅਤੇ ਐਮਰਜੈਂਸੀ ਬਲਾਕ ਵਿੱਚ ਜਾ ਕੇ ਦਵਾਈਆਂ ਦਾ ਸਟਾਕ ਵੀ ਚੈੱਕ ਕੀਤਾ। ਉਨ੍ਹਾਂ ਐਮਰਜੈਂਸੀ ਬਲਾਕ ਦੇ ਬਿਲਕੁਲ ਸਾਹਮਣੇ ਹਸਪਤਾਲ ਦੇ ਅੰਦਰ ਬਣੀ ਜਨ ਅੌਸ਼ਧੀ ਕੇਂਦਰ (ਸਸਤੀ ਦਵਾਈਆਂ ਦੀ ਦੁਕਾਨ) ਅਤੇ ਫਾਰਮੇਸੀ ਦਾ ਵੀ ਦੌਰਾ ਕੀਤਾ ਅਤੇ ਸਟਾਫ਼ ਤੋਂ ਦਵਾਈਆਂ ਦੇ ਸਟਾਕ ਅਤੇ ਵੰਡ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਦਵਾਈਆਂ ਹਸਪਤਾਲ ਵਿੱਚ ਮੌਜੂਦ ਹਨ, ਉਹ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਬਾਹਰੋਂ ਮਹਿੰਗੀਆਂ ਦਵਾਈਆਂ ਨਾ ਲੈਣੀਆਂ ਪੈਣ। ਇਸ ਮੌਕੇ ਸਿਹਤ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ