ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ

ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਕਾਮਨਾ

ਦੋਵਾਂ ਧਾਰਮਿਕ ਸਥਾਨਾਂ ਲਈ 11-11 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਨਕੋਦਰ, 26 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਤਮਸਤਕ ਹੁੰਦਿਆਂ ਪੰਜਾਬ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਦੁਆ ਕੀਤੀ। ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। ਇਸ ਉਪਰੰਤ ਮੁੱਖ ਮੰਤਰੀ ਨੇ ਚਾਹ ਦਾ ਲੰਗਰ ਵੀ ਛਕਿਆ। ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਵੀ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਰਬਾਰ ਕੰਪਲੈਕਸ ਦਾ ਚੱਕਰ ਲਾਉਂਦਿਆਂ ਸੰਗਤ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਦਰਬਾਰ ਦੇ ਮੁੱਖ ਸੇਵਾਦਾਰ ਅਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਮੁੱਖ ਮੰਤਰੀ ਨੇ ਲੰਗਰ ਵੀ ਛਕਿਆ। ਮੁੱਖ ਮੰਤਰੀ ਨੇ ਦੋਵਾਂ ਧਾਰਮਿਕ ਸਥਾਨਾਂ ਲਈ 11-11 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ ਜੀ ਜਲੰਧਰ ਜ਼ੋਨ ਜੀ. ਐਸ. ਢਿੱਲੋਂ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ. ਜਲੰਧਰ ਦਿਹਾਤੀ ਸਤਿੰਦਰ ਸਿੰਘ ਅਤੇ ਕਾਂਗਰਸੀ ਆਗੂ ਨਵਜੋਤ ਦਹੀਆ, ਅਸ਼ਵਨ ਭੱਲਾ, ਸੋਨੂੰ ਢੇਸੀ, ਹਨੀ ਜੋਸ਼ੀ, ਸੁਖਵਿੰਦਰ ਕੋਟਲੀ, ਅੰਮ੍ਰਿਤਪਾਲ ਭੌਂਸਲੇ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…