Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਤੀਰਥ ਯਾਤਰਾ: ਆਪ ਆਗੂ ਸਰਬਜੀਤ ਸਮਾਣਾ ਵੱਲੋਂ ਮੁਹਾਲੀ ਤੋਂ ਸ਼ਰਧਾਲੂਆਂ ਦਾ 6ਵਾਂ ਜਥਾ ਰਵਾਨਾ ਨਬਜ਼-ਏ-ਪੰਜਾਬ, ਮੁਹਾਲੀ, 28 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਅੱਜ ਗੁਰਦੁਆਰਾ ਸਿੰਘ ਸਭਾ ਫੇਜ਼-11 ਤੋਂ ਸ਼ਰਧਾਲੂਆਂ ਦੀ ਛੇਵੀਂ ਬੱਸ ਨੂੰ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ। ਇਸ ਤੋਂ ਪਹਿਲਾਂ ਆਪ ਆਗੂ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਲੋੜੀਂਦੇ ਸਾਮਾਨ ਦੀ ਕਿੱਟਾਂ ਵੰਡੀਆਂ। ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਅਤੇ ਖ਼ਾਸ ਕਰਕੇ ਸੀਨੀਅਰ ਸਿਟੀਜਨਾਂ ਦੀ ਸਹੂਲਤ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਹੜੇ ਸ਼ਰਧਾਲੂ ਸੰਗਤ ਨਾਲ ਤੀਰਥ ਯਾਤਰਾ ’ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਉਹ ਤੀਰਥ ਯਾਤਰਾ ’ਤੇ ਨਹੀਂ ਜਾ ਸਕੇ। ਉਨ੍ਹਾਂ ਲੋਕਾਂ ਦੀ ਇੱਛਾ ਪੂਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਨਿਵੇਕਲਾ ਉਪਰਾਲਾ ਕੀਤਾ ਹੈ। ਸ਼ਰਧਾਲੂ ਮੀਨਾਕਸ਼ੀ ਨੇ ਕਿਹਾ ਕਿ ਸੀਨੀਅਰ ਸਿਟੀਜਨਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾ ਕੇ ਭਗਵੰਤ ਮਾਨ ਨੇ ਸਰਵਣ ਪੁੱਤਰ ਦਾ ਰੋਲ ਨਿਭਾਇਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਫੇਜ਼-11 ਦੇ ਪ੍ਰਧਾਨ ਹਰਜੀਤ ਸਿੰਘ, ਕੈਪਟਨ ਕਰਨੈਲ ਸਿੰਘ, ਆਰਐਸ ਢਿੱਲੋਂ, ਡਾ. ਰਵਿੰਦਰ ਕੰਬਾਲਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਤੇ ਉਪਿੰਦਰਪ੍ਰੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਅੰਜਲੀ ਸ਼ਰਮਾ, ਗੱਜਣ ਸਿੰਘ, ਬਲਾਕ ਪ੍ਰਧਾਨ ਹਰਵਿੰਦਰ ਕੌਰ, ਤਰੁਣਜੀਤ ਸਿੰਘ, ਸਵਰਨ ਲਤਾ, ਅਮਰਜੀਤ ਸਿੰਘ, ਗੁਰਦੇਵ ਸਿੰਘ, ਗੋਬਿੰਦਰ ਮਾਵੀ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ