Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਤੀਰਥ ਯਾਤਰਾ: ਮੁਹਾਲੀ ਤੋਂ 7ਵਾਂ ਜਥਾ ਖਾਟੂਸ਼ਾਮ ਤੇ ਸਾਲਾਸਰ ਦੇ ਦਰਸ਼ਨਾਂ ਲਈ ਰਵਾਨਾ ਡੇਢ ਦਹਾਕੇ ਤੋਂ ਵੱਧ ਸਮਾਂ ਸੱਤਾ ਦਾ ਨਿੱਘ ਮਾਣਨ ਵਾਲਿਆਂ ਨੇ ਕਦੇ ਲੋਕਾਂ ਦੀ ਸਾਰ ਨਹੀਂ ਲਈ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਫੇਜ਼-11 ਤੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ 7ਵਾਂ ਜਥਾ ਰਵਾਨਾ ਕੀਤਾ। ਇਸ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਸਫ਼ਰ ਦੌਰਾਨ ਕੰਮ ਆਉਣ ਵਾਲੇ ਲੋੜੀਂਦੇ ਸਮਾਨ ਦੀਆਂ ਕਿੱਟਾਂ ਵੰਡੀਆਂ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯੋਜਨਾ ਦਾ ਲਾਭ ਅੱਜ ਬਜ਼ੁਰਗਾਂ ਸਮੇਤ ਹਰ ਨਾਗਰਿਕ ਵੱਡੇ ਪੱਧਰ ’ਤੇ ਉਠਾ ਰਹੇ ਹਨ, ਜਿਹੜੇ ਕਿਸੇ ਕਾਰਨ ਪਹਿਲਾਂ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਸੀ ਕਰ ਸਕੇ, ਹੁਣ ਉਹ ਸੰਗਤ ਦੇ ਰੂਪ ਵਿੱਚ ਆਪਣੀ ਧਾਰਮਿਕ ਆਸਥਾ ਨੂੰ ਕਾਇਮ ਰੱਖਣ ਲਈ ਖ਼ੁਸ਼ੀ-ਖ਼ੁਸ਼ੀ ਯਾਤਰਾ ’ਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨਾਲ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਵਿਰਸੇ ਨਾਲ ਜੋੜੇ ਜਾਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਤੇ ਸਾਬਕਾ ਕੌਂਸਲਰ ਉਪਿੰਦਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯੋਜਨਾ ਦੇ ਚੱਲਦਿਆਂ ਲੋਕਾਂ ਵੱਲੋਂ ਸਾਕਾਰਤਮਿਕ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜਦੋਂਕਿ ਪਹਿਲਾਂ ਕਿਸੇ ਸਰਕਾਰ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ ਗਿਆ। ਇੱਕ ਸ਼ਰਧਾਲੂ ਜੈ ਪ੍ਰਕਾਸ਼ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਖਾਟੂਸ਼ਾਮ ਅਤੇ ਸਾਲਾਸਰ ਦੀ ਯਾਤਰਾ ’ਤੇ ਜਾ ਰਹੇ ਹਨ। ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਰਣਜੀਤ ਸਿੰਘ ਢਿੱਲੋਂ, ਓਪਿੰਦਰਪ੍ਰੀਤ ਕੌਰ, ਸਵਰਨ ਲਤਾ, ਗੱਜਣ ਸਿੰਘ, ਡਾ. ਰਵਿੰਦਰ ਕੁਮਾਰ, ਤਰੁਣ ਸਿੰਘ, ਗੌਰੀ ਜਗਤਪੁਰਾ, ਬਲਾਕ ਪ੍ਰਧਾਨ ਹਰਪਾਲ ਚੰਨਾ, ਕੈਪਟਨ ਕਰਨੈਲ ਸਿੰਘ, ਰਘਵੀਰ ਸਿੰਘ ਅਤੇ ਮੰਦਰ ਕਮੇਟੀ ਦੇ ਨੁਮਾਇੰਦੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ