ਪੰਜਾਬ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਲੁਟਾਉਣ ਲਈ ਮੁੱਖ ਮੰਤਰੀ ਦੇ ਅਧਿਕਾਰ ਅਫ਼ਸਰਾਂ ਨੂੰ ਦਿੱਤੇ: ਰਾਮੂਵਾਲੀਆ

ਨਬਜ਼-ਏ-ਪੰਜਾਬ, ਮੁਹਾਲੀ, 23 ਜੂਨ:
ਭਾਜਪਾ ਦੀ ਕੇਂਦਰੀ ਕਮੇਟੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਦੀਆਂ ਸ਼ਕਤੀਆਂ ਖੋਹ ਕੇ ਇੱਕ ਅਫ਼ਸਰ ਨੂੰ ਦਿੱਤੀਆਂ ਗਈਆਂ ਹੋਣ। ਅੱਜ ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਭਗਵੰਤ ਮਾਨ ਜੋ ਹਰੇ ਪੈਨ ਨਾਲ ਕ੍ਰਾਂਤੀ ਲਿਆਉਣ ਦੀਆਂ ਗੱਲਾਂ ਕਰਦੇ ਸਨ, ਅੱਜ ਉਨ੍ਹਾਂ ਨੇ ਆਪਣਾ ਹਰਾ ਪੈਨ ਦਿੱਲੀ ਦੇ ਆਗੂਆਂ ਦੇ ਪੈਰਾਂ ਵਿੱਚ ਰੱਖਕੇ ਪੰਜਾਬ ਦੀ ਤਿੰਨ ਕਰੋੜ ਜਨਤਾ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਨੇ ਸ਼ਹਿਰੀ ਯੋਜਨਾ ਬੰਦੀ, ਗਲਾਡਾ ਤੇ ਗਮਾਡਾ ਵਰਗੇ ਅਹਿਮ ਅਦਾਰੇ ਛੱਡ ਕੇ ਕਿਸੇ ਮੁੱਖ ਸਕੱਤਰ ਨੂੰ ਦਿੱਤੇ ਹੋਣ ਕਿਉੱਕਿ ਇਹ ਅਦਾਰੇ ਸਿੱਧੇ ਲੋਕਾਂ ਨਾਲ ਜੁੜੇ ਹਨ ਅਤੇ ਲੋਕਾਂ ਦੀ ਜਮੀਨਾਂ ਜਾਇਦਾਦਾਂ ਨਾਲ ਜੁੜੇ ਹਨ ਜਿਸਦੇ ਵਿੱਚ ਬਹੁਤ ਸੰਜੀਦਗੀ ਦੀ ਜਰੂਰਤ ਹੁੰਦੀ ਹੈ ਤੇ ਇਸ ਵਿੱਚ ਕਰੋੜਾਂ ਦੇ ਘਪਲੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆਏ ਲੀਡਰਾਂ ਦੀ ਮੰਸ਼ਾ ਹੈ ਕਿ ਕਿਸੇ ਤਰੀਕੇ ਪੰਜਾਬ ਨੂੰ ਲੁੱਟਿਆ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੁਰਸੀ ਬਚਾਉਣ ਖਾਤਰ ਪੰਜਾਬ ਦੇ ਹਿੱਤ ਦਿੱਲੀ ਆਗੂਆਂ ਨੂੰ ਸੌਂਪ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਸ ਕਰਕੇ ਕੀਤਾ ਗਿਆ ਹੈ ਕਿ ਦਿੱਲੀ ਦੀ ਟੀਮ ਆਪਣੀ ਮਨਮਰਜੀਆਂ ਨਾਲ ਕਾਰਪੋਰੇਟ ਘਰਾਣਿਆਂ ਨੂੰ ਮਨਚਾਹੀ ਮਨਸ਼ਾ ਅਨੁਸਾਰ ਲੁਟਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹੋ ਜਿਹਾ ਬਦਲਾਅ ਕਦੇ ਨਹੀਂ ਹੋਇਆ ਸੀ, ਜੋ ਹੋਣ ਹੋ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…