Share on Facebook Share on Twitter Share on Google+ Share on Pinterest Share on Linkedin ਪੰਜਾਬ ਭਰ ਵਿੱਚ 7 ਲੱਖ ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲੀਓ ਬੂੰਦਾਂ: ਸਿੱਧੂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਜੁਝਾਰ ਨਗਰ ਤੋਂ ਕੀਤੀ 3 ਰੋਜ਼ਾ ‘ਪਲਸ ਪੋਲੀਓ ਮੁਹਿੰਮ’ ਦੀ ਸ਼ੁਰੂਆਤ ਕਰੋਨਾ ਮਹਾਮਾਰੀ ਕਾਰਨ ਸਿਰਫ਼ ਜੋਖ਼ਮ ਵਾਲੇ ਖੇਤਰ ਕੀਤੇ ਜਾਣਗੇ ਕਵਰ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ: ਸਿਹਤ ਵਿਭਾਗ ਪੰਜਾਬ ਵੱਲੋਂ ਅੱਜ ਇੱਥੋਂ ਦੇ ਨੇੜਲੇ ਪਿੰਡ ਜੁਝਾਰ ਨਗਰ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਸਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਦਾ ਉਦਘਾਟਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਛੋਟੇ ਬੱਚੇ ਨੂੰ ਪੋਲੀਓ-ਰੋਕੂ ਬੰਦਾਂ ਪਿਲਾ ਕੇ ਕੀਤਾ। ਉਨ੍ਹਾਂ ਦੱਸਿਆ ਕਿ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸਐਨਆਈਡੀ) ਮੁਹਿੰਮ ਤਹਿਤ 20 ਤੋਂ 22 ਸਤੰਬਰ ਤੱਕ ਸੂਬੇ ਭਰ ਵਿੱਚ ਪੰਜ ਸਾਲ ਜਾਂ ਇਸ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਮੰਤਰੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖ਼ਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ। ਸ੍ਰੀ ਸਿੱਧੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਸੂਬੇ ਭਰ ਵਿੱਚ 6 ਲੱਖ 80 ਹਜ਼ਾਰ 800 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਜਿਸ ਲਈ ਕੁਲ 8436 ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਸ ਦੌਰਾਨ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਕੁਲ 5530 ਟੀਮਾਂ ਬਣਾਈਆਂ ਗਈਆਂ ਹਨ ਜਦਕਿ 656 ਮੋਬਾਈਲ ਟੀਮਾਂ ਦੀ ਵਿਵਸਥਾ ਕੀਤੀ ਗਈ ਹੈ। ਵੈਕਸੀਨੇਟਰ 14 ਹਜ਼ਾਰ 749 ਸਮੇਤ ਸਮੁੱਚੀ ਮੁਹਿੰਮ ’ਤੇ ਨਿਗਰਾਨੀ ਰੱਖਣ ਲਈ 1031 ਸੁਪਰਵਾਈਜ਼ਰਾਂ ਦੀ ਤਾਇਨਾਤੀ ਗਈ ਹੈ। ਇਸ ਤੋਂ ਇਲਾਵਾ 3097 ਏਐਨਐਮ ਅਤੇ 11965 ਆਸ਼ਾ ਵਰਕਰਾਂ ਵੀ ਇਸ ਮੁਹਿੰਮ ਵਿੱਚ ਡਟੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪੋਲੀਓ ਮੁਹਿੰਮ ਦੌਰਾਨ ਕਰੋਨਾ ਮਹਾਮਾਰੀ ਦੀ ਰੋਕਥਾਮ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਕਾਮੇ ਮੂੰਹ ਢਕਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਤਮਾਮ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਉਹ ਇਸ ਅਹਿਮ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਾ ਸਾਥ ਦੇਣ। ਕਰੋਨਾ ਮਹਾਮਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਰੂ ਬਿਮਾਰੀ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਅਤੇ ਸਹੂਲਤਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਲੋਕਾਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਹੀ ਇਸ ਬਿਮਾਰੀ ਵਿਰੁੱਧ ਚਲਾਈ ਗਈ ‘ਮਿਸ਼ਨ ਫਤਿਹ’ ਮੁਹਿੰਮ ਨੂੰ ਛੇਤੀ ਹੀ ਕਾਮਯਾਬ ਕੀਤਾ ਜਾ ਸਕਦਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਪ੍ਰਭਦੀਪ ਕੌਰ ਜੌਹਲ, ਸਿਵਲ ਸਰਜਨ ਡਾ. ਮਨਜੀਤ ਸਿੰਘ, ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਐਸਐਮਓ ਡਾ. ਦਿਲਬਾਗ ਸਿੰਘ, ਜੁਝਾਰ ਨਗਰ ਦੇ ਸਰਪੰਚ ਗੁਰਦੀਪ ਸਿੰਘ ਢੀਂਡਸਾ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ, ਗੁਰਦੀਪ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਹਰਚਰਨ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਅਤੇ ਸਿਹਤ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ