ਸੀਆਈਏ ਸਟਾਫ਼ ਵੱਲੋਂ 2 ਕਿੱਲੋ 600 ਗਰਾਮ ਅਫ਼ੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 9 ਅਗਸਤ:
ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਲਿੰਮ ਦੌਰਾਨ ਐਸਪੀ (ਡੀ) ਸ੍ਰੀਮਤੀ ਡਾ. ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 600 ਗਰਾਮ ਅਫ਼ੀਮ ਬਰਾਮਦ ਕੀਤੀ ਹੈ।
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ 8 ਅਗਸਤ ਨੂੰ ਸੀਆਈਏ ਸਟਾਫ਼ ਦੀ ਟੀਮ ਟੋਲ ਪਲਾਜਾ ਨੇੜੇ ਪਿੰਡ ਭਾਗੋਮਾਜਰਾ ਸਥਿਤ ਨਾਕਾਬੰਦੀ ’ਤੇ ਮੌਜੂਦ ਸੀ। ਇਸ ਦੌਰਾਨ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਨਾਕਾਬੰਦੀ ਦੌਰਾਨ ਦੋ ਸ਼ੱਕੀ ਮੋਨੇ ਨੌਜਵਾਨ ਜਿਨਾਂ ਨੇ ਆਪੋ-ਆਪਣੇ ਹੱਥ ਵਿੱਚ ਇੱਕ ਪਿੱਠੂ ਬੈਗ ਫੜਿਆ ਹੋਇਆ ਸੀ, ਖਰੜ ਸਾਈਡ ਤੋਂ ਪਿੰਡ ਭਾਗੋਮਾਜਰਾ ਵੱਲ ਆ ਰਹੀ ਸੜਕ ’ਤੇ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਨਾਕਾਬੰਦੀ ’ਤੇ ਚੈਕਿੰਗ ਹੁੰਦੀ ਦੇਖਕੇ ਖਿਸਕਣ ਲੱਗੇ। ਜਿਨਾਂ ਨੂੰ ਸਰਸਰੀ ਚੈਕਿੰਗ ਲਈ ਰੋਕ ਕੇ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਬੈਗ ’ਚੋਂ 2 ਕਿੱਲੋ 600 ਅਫ਼ੀਮ ਬਰਾਮਦ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਸੱਤਿਆਵੀਰ ਵਾਸੀ ਪਿੰਡ ਮੀਰਾਪੁਰ, ਯੂਪੀ ਅਤੇ ਤੇਜ਼ਪਾਲ ਵਾਸੀ ਪਿੰਡ ਖੁਰਦ ਥਾਣਾ ਫਰੀਦਪੁਰ, ਯੂਪੀ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਖਰੜ ਵਿਖੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…