ਸੀਆਈਏ ਸਟਾਫ਼ ਵੱਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼, ਤਿੰਨ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਚੋਰੀ ਦੀਆਂ 6 ਕਾਰਾਂ ਤੇ ਇੱਕ ਐਕਟਿਵਾ ਸਕੂਟਰ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਚੋਰੀਆਂ ਦੀਆਂ ਛੇ ਕਾਰਾਂ ਅਤੇ ਇੱਕ ਐਕਟਿਵਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਡੀਐਸਪੀ (ਡੀ) ਤਲਵਿੰਦਰ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਅਤੇ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਐਸਆਈ ਹਰਭੇਜ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਦੀ ਇੰਦਰਪ੍ਰੀਤ ਸਿੰਘ ਵਾਸੀ ਬਸਤੀ ਘੁਮਿਆਰਾ ਵਾਲੀ ਜਲਾਲਬਾਦ, ਹਾਲ ਵਾਸੀ ਖਰੜ, ਜਰਮਨਜੀਤ ਸਿੰਘ ਵਾਸੀ ਪਿੰਡ ਠੱਠਾ, ਜ਼ਿਲ੍ਹਾ ਤਰਨਤਾਰਨ ਅਤੇ ਗੁਰਵਿੰਦਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਵਜੋਂ ਹੋਈ ਹੈ। ਜਦੋਂਕਿ ਇਨ੍ਹਾਂ ਦਾ ਇੱਕ ਸਾਥੀ ਸੁਖਰਾਜ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਠੱਠਾ, ਜ਼ਿਲ੍ਹਾ ਤਰਨਤਾਰਨ ਫ਼ਰਾਰ ਹੈ। ਜਿਸ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਦਰ ਖਰੜ ਵਿੱਚ ਬੀਤੀ 4 ਮਾਰਚ ਨੂੰ ਦਰਜ ਕੀਤੇ ਗਏ ਮਾਮਲੇ ਵਿੱਚ ਉਕਤ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਡੀਐਸਪੀ ਨੇ ਦੱਸਿਆ ਕਿ ਉਕਤ ਮੁਕੱਦਮੇ ਵਿੱਚ ਸਭ ਤੋਂ ਪਹਿਲਾਂ ਇੰਦਰਪ੍ਰੀਤ ਸਿੰਘ ਉਰਫ ਪ੍ਰਿੰਸ ਨੂੰ 5 ਮਾਰਚ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚੋਰੀ ਦੀ ਇੱਕ ਕਾਰ ਬਰਾਮਦ ਕੀਤੀ ਗਈ। ਤਫ਼ਤੀਸ਼ ਦੌਰਾਨ ਜਰਮਨਜੀਤ ਸਿੰਘ ਨੂੰ ਵੀ ਉਸੇ ਦਿਨ ਦੋ ਕਾਰਾਂ ਸਮੇਤ ਕਾਬੂ ਕੀਤਾ ਗਿਆ ਜਦੋਂਕਿ ਅਗਲੇ ਦਿਨ 6 ਮਾਰਚ ਨੂੰ ਗੁਰਵਿੰਦਰ ਸਿੰਘ ਉਰਫ ਗੁਰੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇੱਕ ਚੋਰੀ ਸ਼ੁਦਾ ਕਾਰ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਮੁਲਜ਼ਮ ਸੁਖਰਾਜ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਜਦੋਂ ਉਸ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ, ਪਿੰਡ ਠੱਠਾ ਤੋਂ 2 ਕਾਰਾਂ ਬਰਾਮਦ ਕੀਤੀਆਂ ਗਈਆਂ।
ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮ ਪੁਲੀਸ ਰਿਮਾਂਡ ਅਧੀਨ ਹਨ, ਜਿਨ੍ਹਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਸਾਲ 2007 ਤੋਂ ਪੁਰਾਣੀਆਂ ਮਾਰੂਤੀ-ਸੁਜੂਕੀ ਦੀਆਂ ਕਾਰਾਂ ਹੀ ਚੋਰੀ ਕਰਦੇ ਸਨ, ਕਿਉਂਕਿ ਇਨ੍ਹਾਂ ਕਾਰਾਂ ਵਿੱਚ ਕੋਈ ਸੈਂਸਰ ਵਗੈਰਾ ਨਹੀਂ ਹੁੰਦਾ ਅਤੇ ਇਨ੍ਹਾਂ ਪੁਰਾਣੀਆਂ ਕਾਰਾਂ ਦੇ ਲਾਕ ਪੁਰਾਣੇ ਹੋਣ ਕਰਕੇ, ਮੁਲਜ਼ਮ ਘਸੀਆਂ ਹੋਈਆਂ ਪੁਰਾਣੀਆਂ ਮੋਟਰ ਸਾਈਕਲਾਂ ਦੀ ਚਾਬੀਆਂ ਨਾਲ ਹੀ ਖੋਲ੍ਹ ਲੈਂਦੇ ਸਨ। ਮੁਲਜ਼ਮਾਂ ਨੇ ਇਨ੍ਹਾਂ ਕਾਰਾਂ ’ਚੋਂ 2 ਕਾਰਾਂ ਜਰਮਨਜੀਤ ਸਿੰਘ ਨੂੰ ਵੇਚੀਆਂ ਸਨ ਅਤੇ ਬਾਕੀ ਕਾਰਾਂ ਅਜੇ ਵੇਚੀਆਂ ਜਾਣੀਆਂ ਸਨ। ਪੁਲੀਸ ਅਨੁਸਾਰ ਉਕਤ ਵਿਅਕਤੀ ਨਸ਼ਾ ਕਰਨ ਦੇ ਆਦੀ ਹਨ, ਜੋ ਨਸ਼ੇ ਦੀ ਲੋੜ ਨੂੰ ਪੂਰਾ ਕਰਨ ਲਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ। ਮੁਲਜ਼ਮ ਗੁਰਵਿੰਦਰ ਸਿੰਘ ਅਤੇ ਇੰਦਰਪ੍ਰੀਤ ਸਿੰਘ ਵਿਰੁੱਧ ਪਹਿਲਾਂ ਵੀ ਸੈਂਟਰਲ ਥਾਣਾ ਫੇਜ਼-8, ਮੁਹਾਲੀ ਵਿੱਚ ਪਰਚਾ ਦਰਜ ਹੈ। ਜਿਸ ਵਿੱਚ ਮੁਲਜ਼ਮਾਂ ਕੋਲੋਂ 8 ਗੱਡੀਆਂ, 8 ਸਕੂਟਰ ਮੋਟਰ ਸਾਈਕਲ ਅਤੇ ਹੋਰ ਸਕਰੈਪ ਦਾ ਸਮਾਨ ਬਰਾਮਦ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…