nabaz-e-punjab.com

ਸਿਟੀਜ਼ਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਦਾ ਵਫ਼ਦ ਕੈਬਿਨਟ ਮੰਤਰੀ ਸਿੱਧੂ ਨੂੰ ਮਿਲਿਆ

ਸਿੱਧੂ ਨੇ ਮੰਗਲਵਾਰ ਨੂੰ ਨਗਰ ਨਿਗਮ, ਗਮਾਡਾ, ਬਿਜਲੀ, ਜਲ ਸਪਲਾਈ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਸਿਟੀਜ਼ਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ ਅਤੇ ਚੇਅਰਮੈਨ ਐਮਡੀਐਸ ਸੋਢੀ ਦੀ ਅਗਵਾਈ ਹੇਠ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਵਿੱਚ ਸਿਟੀ ਬੱਸ ਸਰਵਿਸ ਜਲਦੀ ਸ਼ੁਰੂ ਕੀਤੀ ਜਾਵੇ।
ਸ੍ਰੀ ਐਮਡੀਐਸ ਸੋਢੀ ਨੇ ਦੱਸਿਆ ਕਿ ਨੀਡ ਬੇਸਿਡ ਪਾਲਿਸੀ ਠੰਢੇ ਬਸਤੇ ਵਿੱਚ ਪਈ ਹੈ। ਬਿਜਲੀ ਦੀਆਂ ਦਰਾਂ ਕਾਫੀ ਵਧਾ ਦਿੱਤੀਆਂ ਹਨ ਜਦੋਂਕਿ ਲੋਕਾਂ ਨੂੰ ਲੋੜ ਅਨੁਸਾਰ ਬਿਜਲੀ ਨਹੀਂ ਮਿਲਦੀ ਹੈ। ਉਨ੍ਹਾਂ ਮੰਗ ਕੀਤੀ ਕਿ ਹਰੇਕ ਮਹੀਨੇ ਬਿਜਲੀ ਦੇ ਬਿੱਲ ਭੇਜੇ ਜਾਣ, ਕੁੰਭੜਾ ਟਰੈਫ਼ਿਕ ਲਾਈਟ ਤੋਂ
ਪਿੰਡ ਬਲੌਂਗੀ ਤੱਕ ਫੁੱਟਪਾਥਾਂ ਦੀ ਹਾਲਤ ਸੁਧਾਰੀ ਜਾਵੇ, ਸੀਵਰੇਜ ਅਤੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਰਮ ਦੇ ਜਨਰਲ ਸਕੱਤਰ ਐਲ.ਕੇ. ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸਿੱਧੂ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਸਿੱਧੂ ਵੱਲੋਂ ਉਕਤ ਸਮੱਸਿਆਵਾਂ ਦੇ ਹੱਲ ਲਈ ਭਲਕੇ 31 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਇੱਥੋਂ ਦੇ ਸੈਕਟਰ-68 ਵਿੱਚ ਸਥਿਤ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰ ਵਿੱਚ ਨਗਰ ਨਿਗਮ, ਗਮਾਡਾ, ਬਿਜਲੀ, ਜਲ ਸਪਲਾਈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਉਕਤ ਸੰਸਥਾ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਹੋਣ ਲਈ ਆਖਿਆ ਗਿਆ ਹੈ। ਮੰਤਰੀ ਨੂੰ ਮਿਲੇ ਵਫ਼ਦ ਵਿੱਚ ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਡੀ.ਐਸ. ਚੰਡੋਕ, ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਸੰਸਥਾ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ ਸਮੇਤ ਹੋਰ ਮੈਂਬਰਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…