Share on Facebook Share on Twitter Share on Google+ Share on Pinterest Share on Linkedin ਸਿਟੀਜਨ ਵੈਲਫੇਅਰ ਤੇ ਡਿਵੈਲਪਮੈਂਟ ਫੋਰਮ ਦੀ ਮੀਟਿੰਗ ਵਿੱਚ ਸ਼ਹਿਰ ਵਾਸੀਆਂ ਦੇ ਮੁੱਦਿਆਂ ਬਾਰੇ ਹੋਈ ਚਰਚਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ: ਸਿਟੀਜਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਦੀ ਕੋਰ ਕਮੇਟੀ ਦੀ ਇਕ ਮੀਟਿੰਗ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ। ਸੰਸਥਾ ਦੇ ਜਨਰਲ ਸਕੱਤਰ ਸ੍ਰੀ ਕੇ.ਐਲ. ਸ਼ਰਮਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਸਥਾ ਵੱਲੋੱ ਛੇਤੀ ਹੀ ਇੱਕ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿਖੇ ਕੀਤਾ ਜਾਵੇਗਾ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਮਾਹਿਰ ਡਾਕਟਰ ਮਰੀਜਾਂ ਦੀ ਜਾਂਚ ਕਰਨਗੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਸਥਾ ਦਾ ਇੱਕ ਵਫਦ ਨੀਡ ਬੇਸ ਪਾਲਸੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਮਿਲੇਗਾ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਅਪਡੇਟ ਕੀਤਾ ਜਾਵੇ। ਰੋਡ ਗਲੀਆਂ ਦੀ ਸਫਾਈ ਕਰਵਾਈ ਜਾਵੇ, ਅੰਦਰੂਨੀ ਸੜਕਾਂ ਦਾ ਲੈਵਲ ਠੀਕ ਕੀਤਾ ਜਾਵੇ, ਲੋਕਲ ਬਸ ਸਰਵਿਸ ਚਾਲੂ ਕੀਤੀ ਜਾਵੇ, ਪਾਰਕਾਂ ਦੀ ਸਾਫ ਸਫਾਈ ਦਾ ਪ੍ਰਬੰਧ ਕੀਤਾ ਜਾਵੇ, ਪਾਣੀ ਅਤੇ ਬਿਜਲੀ ਸਪਲਾਈ ਦੀ ਸੱਮਸਿਆਂ ਨੂੰ ਹੱਲ ਕੀਤਾ ਜਾਵੇ ਅਤੇ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਅਤੇ ਆਵਾਰਾ ਗਊਆਂ ਦੀ ਸੱਮਸਿਆ ਹੱਲ ਕੀਤੀ ਜਾਵੇਗੀ। ਮੀਟਿੰਗ ਵਿੱਚ ਸੀਨੀਅਰ ਸਿਟੀਜ਼ਨ ਐਮਡੀਐਸ ਸੋਢੀ, ਰਘੁਬੀਰ ਸਿੰਘ ਤੋਕੀ, ਜੈ ਸਿੰਘ ਸੈਹਬੀ, ਪੀ.ਡੀ. ਵਧਵਾ, ਸੁੱਚਾ ਸਿੰਘ ਕਲੌੜ, ਐਨ.ਐਸ. ਕਲਸੀ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਐਚ.ਸੀ. ਮੰਡ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਹਰਦਿਆਲ ਸਿੰਘ, ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ, ਕੁਲਵਿੰਦਰ ਸਿੰਘ, ਦੀਪਕ ਮਲਹੋਤਰਾ ਆਦਿ ਵੀ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ