Share on Facebook Share on Twitter Share on Google+ Share on Pinterest Share on Linkedin ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਤੇ ਮੁੜ-ਵਸੇਬਾ ਕੇਂਦਰ ਦੀ ਅਚਨਚੇਤ ਚੈਕਿੰਗ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ ਜਾਰੀ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਰਾਜ਼ੀ ਕਰ ਕੇ ਘਰ ਭੇਜਣ ਲਈ ਸਿਹਤ ਵਿਭਾਗ ਵਚਨਬੱਧ: ਡਾ. ਸੰਗੀਤਾ ਜੈਨ ਨਬਜ਼-ਏ-ਪੰਜਾਬ, ਮੁਹਾਲੀ, 5 ਫਰਵਰੀ: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਸੈਕਟਰ-66 ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਵੀ ਕੀਤਾ ਅਤੇ ਦਾਖ਼ਲ ਮਰੀਜ਼ਾਂ ਨਾਲ ਸਿੱਧੀ ਗੱਲ ਕੀਤੀ। ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀਆਂ ਵੱਧ ਤੋਂ ਵੱਧ ਸਰੀਰਕ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਮੂੰਹ ਮੋੜਿਆ ਜਾ ਸਕੇ। ਉਨ੍ਹਾਂ ਸਟਾਫ਼ ਦੇ ਹਾਜ਼ਰੀ ਰਜਿਸਟਰ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਪੂਰੀ ਮਿਹਨਤ ਅਤੇ ਲਗਨ ਨਾਲ ਡਿਊਟੀ ਕੀਤੀ ਜਾਵੇ। ਸਿਵਲ ਸਰਜਨ ਨੇ ਸਟਾਫ਼ ਨੂੰ ਜ਼ੋਰ ਦੇ ਕੇ ਆਖਿਆ ਕਿ ਨਸ਼ੇ ਦੇ ਮਰੀਜ਼ ਨਾਲ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕੋਈ ਮਰੀਜ਼ ਕਿਸੇ ਗੱਲ ’ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਇਕੋ-ਇਕ ਮੰਤਵ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਕੇਂਦਰ ’ਚੋਂ ਬਿਲਕੁਲ ਤੰਦਰੁਸਤ ਕਰਕੇ ਘਰ ਭੇਜਿਆ ਜਾਵੇ। ਡਾ. ਜੈਨ ਨੇ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਬਹੁਤ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਇਲਾਜ ਦੀ ਮੁਫ਼ਤ ਸੁਵਿਧਾ ਹੈ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਵੀ ਹੋਰਨਾਂ ਬੀਮਾਰੀਆਂ ਵਾਂਗ ਹੈ, ਇਸ ਦਾ ਇਲਾਜ ਸੰਭਵ ਹੈ। ਸਿਵਲ ਸਰਜਨ ਨੇ ਕੇਂਦਰ ਵਿੱਚ ਮਰੀਜ਼ਾਂ ਲਈ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਿਆ। ਮਰੀਜ਼ਾਂ ਨੂੰ ਓਪਨ ਜਿਮ, ਟੈਲੀਵਿਜ਼ਨ, ਮਿਊਜ਼ਿਕ ਸਿਸਟਮ ਜਿਹੀਆਂ ਸਹੂਲਤਾਂ ਸਮੇਤ ਖੇਡ ਗਤੀਵਿਧੀਆਂ ਕਰਾਉਣ ਦਾ ਮੰਤਵ ਉਨ੍ਹਾਂ ਨੂੰ ਇੱਥੇ ਘਰ ਵਰਗਾ ਮਾਹੌਲ ਪ੍ਰਦਾਨ ਕਰਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ