Share on Facebook Share on Twitter Share on Google+ Share on Pinterest Share on Linkedin ਸਿਵਲ ਸਰਜਨ ਵੱਲੋਂ ਡੇਂਗੂ-ਵਿਰੋਧੀ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 17 ਜੂਨ: ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ-ਵਿਰੋਧੀ ਸਰਗਰਮੀਆਂ ਹੋਰ ਤੇਜ਼ ਕਰਨ ਕਰਨ ਦੀ ਹਦਾਇਤ ਕੀਤੀ ਹੈ। ਸਮੀਖਿਆ ਮੀਟਿੰਗ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਮੁਹਾਲੀ ਜ਼ਿਲ੍ਹੇ ਵਿੱਚ ਇਸ ਵਾਰ ਵੀ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਨਾਲ ਉਨ੍ਹਾਂ ਮਲੇਰੀਆ, ਚਿਕਨਗੁਨੀਆ ਤੇ ਹੋਰ ਬਿਮਾਰੀਆਂ ਦੇ ਚਾਲੂ ਸੀਜ਼ਨ ਦੌਰਾਨ ਇਨ੍ਹਾਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਸਰਵੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਡਾ. ਜੈਨ ਨੇ ਕਿਹਾ ਕਿ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦਿੱਤਾ ਜਾਵੇ। ਜੇ ਕੋਈ ਵਿਅਕਤੀ ਸਿਹਤ ਵਿਭਾਗ ਦੀ ਸਲਾਹ ਨੂੰ ਅਣਡਿੱਠ ਕਰਦਾ ਹੈ ਤਾਂ ਚਲਾਨ ਕੱਟਣ ਕੱਟਿਆ ਜਾਵੇ। ਉਨ੍ਹਾਂ ਸਾਰੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣ ਕੇ ਹਰੇਕ ਸ਼ੁੱਕਰਵਾਰ ਸਵੇਰ ਸਮੇਂ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਅਤੇ ਲਾਗੂਕਰਨ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’, ਆਮ ਆਦਮੀ ਕਲੀਨਿਕ, ਓਟ ਕਲੀਨਿਕ, ਮੁਫ਼ਤ ਦਵਾਈਆਂ, 108 ਐਂਬੂਲੈਂਸ ਸ਼ਾਮਲ ਸਨ। ਸਿਵਲ ਸਰਜਨ ਨੇ ਕਿਹਾ ਕਿ ਨਾਗਰਿਕਾਂ ਨੂੰ ਬਿਹਤਰ, ਮਿਆਰੀ ਤੇ ਸਮਾਂਬੱਧ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਜਿੱਥੇ ਕਿਤੇ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿੱਚ 24 ਘੰਟੇ ਲਈ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਲਈ ਪੂਰਾ ਪਾਵਰ ਬੈਕਅੱਪ ਜ਼ਰੂਰੀ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮਰੀਜ਼ ਨੂੰ ਹਰ ਦਵਾਈ ਅੰਦਰੋਂ ਮਿਲਣੀ ਚਾਹੀਦੀ ਹੈ। ਜੇ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਮਰੀਜ਼ ਨੂੰ ਦਵਾਈ ਉਪਲਬਧ ਕਰਵਾਏ। ਉਨ੍ਹਾਂ ਹਸਪਤਾਲਾਂ ਦੇ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ