ਬਲਾਕ ਮਾਜਰੀ ਇਲਾਕੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਵਧੀਆ ਖੁਰਾਕ ਮਿਲਣ ਦਾ ਦਾਅਵਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 4 ਮਈ
ਬਲਾਕ ਮਾਜਰੀ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਪਿੰਡਾਂ ਦੇ ਬੱਚਿਆਂ ਨੂੰ ਪੰਜੀਰੀ, ਦੁੱਧ, ਘਿਓ ਅਤੇ ਹੋਰ ਸਮਾਨ ਦੀ ਖੁਰਾਕ ਵਧੀਆ ਢੰਗ ਨਾਲ ਮਿਲ ਰਹੀ ਹੈ। ਜਿਸ ’ਤੇ ਪਿੰਡਾਂ ਦੇ ਲੋਕਾਂ ਨੇ ਸੰਤੁਸ਼ਟੀ ਜਾਹਰ ਕੀਤੀ। ਜਿਕਰਯੋਗ ਹੈ ਕਿ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਰਾਂਹੀ ਸੀ.ਡੀ.ਪੀ.ਓ ਦਫਤਰ ਮਾਜਰੀ ਦੇ ਵੱਲੋਂ ਸੈਂਟਰਾਂ ਵਿਚ ਬੱਚਿਆਂ ਨੂੰ ਖੁਰਾਕ ਭੇਜਣ ਦੇ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਜੋ ਗਰਭਵਤੀ ਮਾਂ ਤੋਂ ਲੈਕੇ ਨਿੱਕੇ ਨਿੱਕੇ ਬੱਚਿਆਂ ਨੂੰ ਸਹੀ ਮਾਤਰਾ ਵਿਚ ਖੁਰਾਕ ਮੁਹੱਈਆ ਕਰਵਾਈ ਜਾ ਸਕੇ ਅਤੇ ਸਮੇਂ ਸਮੇਂ ਤੇ ਸਾਰਿਆਂ ਦੀ ਸਿਹਤ ਦੀ ਜਾਂਚ ਵੀ ਕਰਵਾਈ ਜਾਂਦੀ ਹੈ ਤਾਂ ਜੋ ਲੋੜਵੰਦ ਪਰਿਵਾਰਾਂ ਦੇ ਬੱਚੇ ਵੀ ਤੰਦਰੁਸਤ ਜੀਵਨ ਜੀਅ ਸਕਣ।
ਬਲਾਕ ਮਾਜਰੀ ਦੀ ਸੀ.ਡੀ.ਪੀ.ਓ ਹਰਮੀਤ ਕੌਰ ਦੀ ਅਗਵਾਈ ਵਿੱਚ ਇਹ ਬਲਾਕ ਸੂਬੇ ਸਭ ਤੋਂ ਮੋਹਰੀ ਬਲਾਕਾਂ ਵਿਚ ਸ਼ੁਮਾਰ ਹੈ ਜਿਥੇ ਸਭ ਤੋਂ ਵੱਧ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵੇਖਣ ਨੂੰ ਮਿਲਦੀਆਂ ਜਿਸ ਵਿਚ ਸਿਹਤ ਜਾਂਚ ਕੈਂਪ ਅਤੇ ਹੋਰ ਕਈ ਤਰ੍ਹਾਂ ਦੇ ਜਾਗਰੂਕਤਾ ਕੈਂਪ ਲਗਾਉਣੇ ਸ਼ਾਮਲ ਹਨ। ਪੱਤਰਕਾਰਾਂ ਵੱਲੋਂ ਬਲਾਕ ਮਾਜਰੀ ਦੇ ਪਿੰਡਾਂ ਦੇ ਸੈਂਟਰਾਂ ਦਾ ਦੌਰਾ ਕੀਤਾ ਗਿਆ ਜਿਥੇ ਬਰਸਾਲਪੁਰ ਟੱਪਰੀਆਂ ਵਿਖੇ 8 ਬੱਚੇ, ਥਾਣਾ ਗੋਬਿੰਦਗੜ੍ਹ 13 ਬੱਚੇ, ਝੰਡੇਮਾਜਰਾ ਵਿਖੇ 11 ਬੱਚੇ, ਸਿਆਲਬਾ 9 ਬੱਚੇ , ਮਾਜਰੀ ਵਿਖੇ 7 ਬੱਚੇ, ਫਤਿਹਪੁਰ ਵਿਖੇ 10, ਮਹਿਰੌਲੀ ਵਿਖੇ 5 ਬੱਚੇ ਹਾਜ਼ਰ ਸਨ ਜਿਨ੍ਹਾਂ ਨੂੰ ਆਂਗਣਵਾਣੀ ਹੈਲਪਰਾਂ ਅਤੇ ਵਰਕਰਾਂ ਵੱਲੋਂ ਵੱਖ ਵੱਖ ਤਰ੍ਹਾਂ ਦੀ ਖੁਰਾਕ ਦਿੱਤੀ ਜਾ ਰਹੀ ਸੀ। ਇਸ ਦੌਰਾਨ ਬੱਚਿਆਂ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਬੜੀ ਖੁਸ਼ੀ ਨਾਲ ਦੱਸਿਆ ਕਿ ਰੋਜ਼ਾਨਾ ਉਨ੍ਹਾਂ ਨੂੰ ਖਾਣਪੀਣ ਲਈ ਵਧੀਆ ਸਮਾਨ ਮਿਲਦਾ ਹੈ ਤੇ ਇਨ੍ਹਾਂ ਬੱਚਿਆਂ ਨੂੰ ਲੈਣ ਲਈ ਪਹੁੰਚੇ ਮਾਪਿਆਂ ਨੇ ਆਂਗਣਵਾੜੀ ਸੈਂਟਰਾਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਤੇ ਸੰਤੁਸ਼ਟੀ ਜਾਹਰ ਕੀਤੀ।
ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿਚ ਵਰਕਰਾਂ ਅਤੇ ਹੈਲਪਰਾਂ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੈਂਟਰਾਂ ਵਿਚ ਬੱਚੇ ਰੋਜ਼ਾਨਾਂ ਆਉਂਦੇ ਹਨ ਪਰ ਹੁਣ ਗਰਮੀ ਕਰਕੇ ਮਾਪੇ ਆਪਣੇ ਬੱਚੇ ਜਲਦੀ ਲੈ ਜਾਂਦੇ ਹਨ ਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਘਰਾਂ ਵਿਚ ਨਿੱਕੇ ਨਿੱਕੇ ਬੱਚਿਆਂ ਨੂੰ ਖੁਰਾਕ ਭੇਜੀ ਜਾਂਦੀ ਹੈ ਅਤੇ ਗਰਭਵਤੀ ਅੌਰਤਾਂ ਨੂੰ ਵੀ ਮਹਿਕਮੇ ਵੱਲੋਂ ਮਿਲਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੌਰਾਨ ਸੀ.ਡੀ.ਪੀ.ਓ ਹਰਮੀਤ ਕੌਰ ਨੇ ਗਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਂਗਣਵਾੜੀ ਸੈਂਟਰਾਂ ਤੋਂ ਬੱਚਿਆਂ ਨੂੰ ਵਧੀਆ ਢੰਗ ਨਾਲ ਖੁਰਾਕ ਦੇਣ ਦੀਆਂ ਕੋਸ਼ਿਸ਼ਾਂ ਹਨ। ਉਨ੍ਹਾਂ ਦੱਸਿਆ ਕਿ ਉਹ ਮਹਿਕਮੇ ਦੇ ਸਹਿਯੋਗ ਨਾਲ ਬਲਾਕ ਮਾਜਰੀ ਅਧੀਨ ਪੈਂਦੇ ਪਿੰਡਾਂ ਅੰਦਰ ਲੋਕਾਂ ਲਈ ਜਿਥੇ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ ਉਥੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਲਾਕ ਮਾਜਰੀ ਦੇ ਹਰੇਕ ਪਿੰਡ ਵਿੱਚ ਨਿੱਕੇ ਨਿੱਕੇ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦੀ ਜਾਂਚ ਉਹ ਖੁੱਦ ਕਰ ਰਹੇ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…