ਲਾਇਨਜ਼ ਕਲੱਬ ਵੱਲੋਂ ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅੰਜਲੀ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਖਰੜ, 15 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ 10+2 ਦੀ ਪ੍ਰੀਖਿਆ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀ ਵਿਦਿਆਰਥਣ ਅੰਜਲੀ ਨੇ ਜਿਲੇ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਵਿਦਿਆਰਥਣ ਦਾ ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਤੇ ਪਿੰ੍ਰਸੀਪਲ ਭੁਪਿੰਦਰ ਸਿੰਘ, ਸੁਭਾਸ ਅਗਰਵਾਲ, ਗੁਰਮੁੱਖ ਸਿੰਘ ਮਾਨ, ਹਰਜਿੰਦਰ ਸਿੰਘ ਗਿੱਲ, ਭਾਰਤ ਜੈਨ, ਹਰਬੰਸ ਸਿੰਘ ਅਤੇ ਸਕੂਲ ਸਟਾਫ ਵਲੋਂ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਲੜਕੀ ਦੀ ਮਾਤਾ ਰਾਜ ਕੁਮਾਰੀ ਸਮੇਤ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…