Share on Facebook Share on Twitter Share on Google+ Share on Pinterest Share on Linkedin ਬਾਰ੍ਹਵੀਂ ਜਮਾਤ: ਪ੍ਰਾਈਵੇਟ ਸਕੂਲਾਂ ਨੇ ਸਰਕਾਰੀ ਸਕੂਲਾਂ ਨੂੰ ਪਛਾੜਿਆ ਨਬਜ਼-ਏ-ਪੰਜਾਬ, ਮੁਹਾਲੀ, 15 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਇਸ ਵਾਰ ਪ੍ਰਾਈਵੇਟ ਸਕੂਲਾਂ ਦੀ ਝੰਡੀ ਰਹੀ। ਪ੍ਰਾਈਵੇਟ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਦੀ ਪਾਸ ਪ੍ਰਤੀਸ਼ਤਤਾ 92.47 ਫੀਸਦੀ ਹੈ ਜਦੋਂਕਿ ਸਰਕਾਰੀ ਸਕੂਲਾਂ ਨਤੀਜਾ 91.20 ਫੀਸਦੀ ਹੈ। ਪ੍ਰਾਈਵੇਟ ਸਕੂਲਾਂ ਦੇ 70,763 ’ਚੋਂ 65,437 ਵਿਦਿਆਰਥੀ ਪਾਸ ਹਨ ਅਤੇ ਸਰਕਾਰੀ ਸਕੂਲਾਂ ਦੇ 1 ਲੱਖ 68 ਹਜ਼ਾਰ 979 ਵਿਦਿਆਰਥੀਆਂ ’ਚੋਂ 1 ਲੱਖ 53 ਹਜ਼ਾਰ 969 ਪਾਸ ਹਨ। ਪਿਛਲੇ ਸਾਲ ਵੀ ਪ੍ਰਾਈਵੇਟ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 94.63 ਫੀਸਦੀ ਸੀ ਜਦੋਂਕਿ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 92.57 ਫੀਸਦੀ ਸੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਕ੍ਰਾਂਤੀ ਦੇ ਬੈਨਰ ਹੇਠ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਅਤੇ ਵਿਦਿਆਰਥੀਆਂ ਦੀ ਦਾਖ਼ਲਾ ਦਰ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਲੱਖਾਂ ਰੁਪਏ ਖ਼ਰਚਣ ਦੇ ਬਾਵਜੂਦ ਸਰਕਾਰੀ ਸਕੂਲ ਪਾਸ ਪ੍ਰਤੀਸ਼ਤਤਾ ਦੇ ਮਾਮਲੇ ਵਿੱਚ ਪਿਛਲੇ ਸਾਲ ਨਾਲੋਂ ਵੀ ਪਿੱਛੇ ਚਲੇ ਗਏ। ਉਧਰ, ਏਡਿਡ ਸਕੂਲਾਂ ਦੀ ਇਸ ਵਾਰ ਪਾਸ ਪ੍ਰਤੀਸ਼ਤਤਾ ਘਟੀ ਹੈ। ਏਡਿਡ ਸਕੂਲਾਂ ਦੇ 25,646 ਵਿਦਿਆਰਥੀਆਂ ’ਚੋਂ 22,275 ਪਾਸ ਹਨ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 86.86 ਫੀਸਦੀ ਹੈ ਜਦੋਂਕਿ ਪਿਛਲੇ ਸਾਲ 2024 ਵਿੱਚ ਏਡਿਡ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.86 ਫੀਸਦੀ ਸੀ। ਇਨ੍ਹਾਂ ਸਕੂਲਾਂ ਦੇ 27234 ’ਚੋਂ 25016 ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਸਨ। ਸਿੱਖਿਆ ਬੋਰਡ ਦੀ ਜਾਣਕਾਰੀ ਅਨੁਸਾਰ ਅਕਾਦਮਿਕ ਸਾਲ 2024-25 ਦੌਰਾਨ ਕੁੱਲ 2,65,489 ਰੈਗੂਲਰ ਅਤੇ 12,630 ਵਿਦਿਆਰਥੀ ਓਪਨ ਸਕੂਲ ਪ੍ਰਣਾਲੀ ਰਾਹੀਂ ਅਪੀਅਰ ਹੋਏ ਸੀ। ਜਿਨ੍ਹਾਂ ’ਚੋਂ 2 ਲੱਖ 41 ਹਜ਼ਾਰ 506 ਬੱਚੇ ਪਾਸ ਹੋਏ ਹਨ। ਜਦੋਂਕਿ 5950 ਵਿਦਿਆਰਥੀ ਹਨ ਅਤੇ ਕੁੱਝ ਤਕਨੀਕੀ ਕਾਰਨਾਂ ਕਰਕੇ 88 ਵਿਦਿਆਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ। ਰੈਗੂਲਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 91 ਫੀਸਦੀ ਅਤੇ ਓਪਨ ਸਕੂਲਾਂ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 68.24 ਫੀਸਦੀ ਰਹੀ। ਬੋਰਡ ਨੇ 17,844 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਸ਼੍ਰੇਣੀ ਵਿੱਚ ਰੱਖਿਆ ਹੈ। ਇੰਜ ਹੀ ਓਪਨ ਸਕੂਲਾਂ ਦੇ 52 ਬੱਚੇ ਫੇਲ ਅਤੇ 24 ਬੱਚਿਆਂ ਦਾ ਨਤੀਜਾ ਰੋਕਿਆ ਗਿਆ ਹੈ। ਸ਼ਹਿਰੀ ਸਕੂਲਾਂ ਦੇ ਮੁਕਾਬਲੇ ਪੇਂਡੂ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਵੱਧ ਹੈ। ਪੇਂਡੂ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.20 ਫੀਸਦੀ ਅਤੇ ਸ਼ਹਿਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 90.74 ਫੀਸਦੀ ਹੈ। ਲੜਕਿਆਂ ਦੇ ਮੁਕਾਬਲੇ ਇਸ ਪ੍ਰੀਖਿਆ ਵਿੱਚ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.32 ਫੀਸਦੀ ਹੈ ਜਦੋਂਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 88.08 ਫੀਸਦੀ ਹੈ। ਤਿੰਨ ਟਰਾਂਸਜੈਡਰਾਂ ਨੇ ਪ੍ਰੀਖਿਆ ਪਾਸ ਕੀਤੀ ਹੈ। ਉਧਰ, ਰੈਗੂਲਰ ਸਾਇੰਸ ਗਰੁੱਪ ਦੇ ਰੈਗੂਲਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ ਸਭ ਤੋਂ ਵੱਧ ਹੈ। ਕਾਮਰਸ ਗਰੁੱਪ ਦੇ 36,767 ਬੱਚਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 96.83 ਫੀਸਦੀ ਹੈ। ਹਿਊਮੈਨਟੀਜ ਵਿੱਚ 1,69,152 ਬੱਚਿਆਂ ’ਚੋਂ 1,48,150 ਪਾਸ। ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 87.58 ਫੀਸਦੀ ਹੈ। ਸਾਇੰਸ ਦੇ 49,713 ’ਚੋਂ 48,975 ਪਾਸ। ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 98.52 ਫੀਸਦੀ ਹੈ। ਵੋਕੇਸ਼ਨਲ ਗਰੁੱਪ ਦੇ 9,756 ’ਚੋਂ 8,780 ਪਾਸ। ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 90 ਫੀਸਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ