Share on Facebook Share on Twitter Share on Google+ Share on Pinterest Share on Linkedin ਕਮਿਸ਼ਨਰ ਨੇ ਸੈਕਟਰ-70 ਦੀ ਲਾਇਬਰੇਰੀ ਦਾ ਦੌਰਾ ਕਰਕੇ ਜਾਇਜ਼ਾ ਲਿਆ ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ: ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਅੱਜ ਸੈਕਟਰ-70 ਦੀ ਲਾਇਬਰੇਰੀ ਨੂੰ ਡਿਜੀਟਲ ਕਰਨ ਅਤੇ ਇਸ ਦੀ ਸਮਰੱਥਾ ਨੂੰ ਵਧਾਉਣ ਦੀ ਕੀਤੀ ਜਾ ਰਹੀ ਮੰਗ ਬਾਰੇ ਹਾਂ-ਪੱਖੀ ਹੁੰਗਾਰਾ ਭਰਦਿਆਂ ਲਾਇਬਰੇਰੀ ਦਾ ਦੌਰਾ ਕੀਤਾ। ਕਾਬਿਲੇਗੌਰ ਹੈ ਕਿ ‘ਆਪ’ ਆਗੂ ਅਤੇ ਇਲਾਕੇ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਇਹ ਮੁੱਦਾ ਚੁੱਕਿਆ ਸੀ। ਜਿਸ ਨੂੰ ਜਾਇਜ਼ ਮੰਨਦਿਆਂ ਕਮਿਸ਼ਨਰ ਨੇ ਅੱਜ ਲਾਇਬਰੇਰੀ ਦਾ ਦੌਰਾ ਕੀਤਾ ਅਤੇ ਇੱਥੇ ਬੱਚਿਆਂ ਨੂੰ ਪੜ੍ਹਦਿਆਂ ਦੇਖ ਕੇ ਉਨ੍ਹਾਂ ਤਿੰਨ ਮਸਲੇ ਫੌਰੀ ਤੌਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਮਿਸ਼ਨਰ ਦਾ ਧੰਨਵਾਦ ਕੀਤਾ ਅਤੇ ਲਾਇਬਰੇਰੀ ਵਿੱਚ ਇਨਵਰਟਰ ਲਾਉਣ, ਵਾਈ-ਫਾਈ ਦੀ ਸਹੂਲਤ ਪ੍ਰਦਾਨ ਕਰਨ ਅਤੇ ਬਜ਼ੁਰਗਾਂ ਅਤੇ ਬੱਚਿਆਂ ਦੇ ਪੜ੍ਹਨ ਲਈ ਲੋੜ ਅਨੁਸਾਰ ਹੋਰ ਟੇਬਲ ਲਗਾਉਣ ਦੀ ਮੰਗ ਕੀਤੀ। ਪਟਵਾਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਯੁਵਾ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਲਈ ਲਾਇਬਰੇਰੀਆਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ ਹਨ। ਇਸ ਲਈ ਪ੍ਰਸ਼ਾਸਨ ਨੂੰ ਇਨ੍ਹਾਂ ਦੀ ਸਾਂਭ-ਸੰਭਾਲ ਵੱਲ ਵਧੇਰੇ ਤਵੱਜੋ ਦੇਣੀ ਚਾਹੀਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ