ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘ਤੇ ਸੰਘਰਸ਼ ਦਾ ਐਲਾਨ

ਨਬਜ਼-ਏ-ਪੰਜਾਬ, ਚੰਡੀਗੜ੍ਹ, 9 ਮਈ2025:
ਭਾਰਤੀ ਕਮਿਊਨਿਸ਼ਟ ਪਾਰਟੀ ਵੱਲੋਂ ਜੋ ਰਾਸ਼ਟਰੀ ਸਮੇਲਨ 21 ਤੋਂ 25 ਸਿਤੰਬਰ 2025 ਤੀਕ ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ, ਇਸ ਸਬੰਧੀ ਪਾਰਟੀ ਵੱਲੋਂ ਪੰਜਾਬ ਦੇ ਬੁੱਧਜੀਵੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਇੱਕ ਮੀਟਿੰਗ ਚੰਡੀਗੜ੍ਹ ਵਿਖੇ ਡਾ. ਸਵਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਮੌਕੇ ‘ਤੇ ਹਾਜ਼ਰ ਪਾਰਟੀ ਆਗੂਆਂ ਅਤੇ ਹੋਰ ਪਤਵੰਤਿਆਂ ਨੇ ਇਸ ਸੰਮੇਲਨ ਨੂੰ ਸਫਲ ਬਣਾਉਣ ਲਈ ਹਰ ਪੱਖੋਂ ਮਦਦ ਦਾ ਭਰੋਸਾ ਦਿੱਤਾ।
ਇਸ ਮੌਕੇ ਬੋਲਦਿਆਂ ਡਾ. ਸਵਰਾਜਬੀਰ ਸਿੰਘ ਨੇ ਦੱਸਿਆ ਕਿ ਮੌਜੂਦਾ ਪੂੰਜੀਵਾਦ ਪ੍ਰਣਾਲੀ ਬਹੁਤ ਹੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਆਪਣੇ ਆਖਰੀ ਸਾਹਾਂ ਤੇ ਹੈ ਅਤੇ ਦੇਸ਼ ਦੇ ਮਜ਼ਦੂਰ, ਕਿਸਾਨ, ਹੋਰ ਕਿਰਤੀ ਵਰਗ, ਛੋਟੇ ਵਪਾਰੀ, ਮੁਲਾਜਮਾਂ ਆਦਿ ਵਿੱਚ ਮੋਜੂਦਾ ਰਾਜਨੀਤਕ ਪ੍ਰਬੰਧ ਦੇ ਖਿਲਾਫ਼ ਬਹੁਤ ਰੋਸ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਨਵਾਂ ਬਦਲ ਜਾਂ ਰਾਹ ਨਹੀਂ ਦਿਖਾਈ ਦੇ ਰਿਹਾ, ਜਿਸਦੀ ਭਰਪਾਈ ਖੱਬੇ ਪੱਖੇ ਸ਼ਕਤੀਆਂ ਅਤੇ ਸਿਵਲ ਸੁਸਾਇਟੀ ਦੇ ਲੋਕ ਮਿਲ ਕੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਬੰਧਾਂ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਘੱਟ ਹੈ ਜੋ ਸਮਾਜ ਦੀ ਤਰੱਕੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਔਰਤਾਂ ਨੂੰ ਦੇਸ਼ ਦੀਆਂ ਸਮੱਸਿਆਵਾਂ ਸਬੰਧੀ ਅੱਗੇ ਹੋ ਕੇ ਇੱਕ ਜਨਤਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਦੇਸ਼ ਦੇ ਗਰੀਬ ਅਤੇ ਆਮ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੇਸ਼ ਦੀਆਂ ਖੱਬੀਆਂ ਧਿਰਾਂ, ਬੁੱਧੀਜੀਵੀ ਅਤੇ ਹੋਰ ਜਨਤਕ ਜੱਥੇਬੰਦੀਆਂ ਅਤੇ ਸਮਾਜ ਦੇ ਜਾਗਰਿਕ ਵਿਅਕਤੀ ਹੀ ਹੱਲ ਕਰ ਸਕਦੇ ਹਨ।

ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ ਨੇ ਕਿਹਾ ਕਿ ਇਸ ਲੋਕ-ਪੱਖੀ ਸੰਮੇਲਨ ਨੂੰ ਸਫਲ ਕਰਨ ਦੇ ਲਈ ਬੁੱਧੀਜੀਵੀ ਵਰਗ ਦੀ ਅਹਿਮ ਭੂਮਿਕਾ ਹੋਵੇਗੀ ਤਾਂ ਜੋ ਉਹ ਆਪਣੇ-ਆਪਣੇ ਖੇਤਰ ਵਿੱਚ ਰਾਸ਼ਟਰੀ ਸੰਮੇਲਨ ਦੀ ਮਹੱਤਤਾ ਨੂੰ ਲੋਕਾਂ ਤੀਕ ਪਹੁੰਚਾ ਸਕਣ ਤਾਂ ਕਿ ਦੇਸ਼ ਅਤੇ ਪੰਜਾਬ ਸੂਬੇ ਵਿੱਚ ਪੀੜਤ ਵਰਗ ਦੇ ਲੋਕ ਇੱਕਜੁਟ ਹੋ ਕੇ ਆਪਣੇ ਹੱਕਾਂ ਸਬੰਧੀ ਲੜਨ ਲਈ ਤਿਆਰ ਹੋ ਸਕਣ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੌਕੇ ਆ ਰਹੀਆਂ ਔਕੜਾਂ ਜਿਨ੍ਹਾਂ ਵਿੱਚ ਬੇਰੁਜ਼ਗਾਰੀ, ਨਸ਼ੇ, ਮਹਿੰਗਾਈ, ਵੱਖ-ਵੱਖ ਮਾਫੀਆ, ਕਾਨੂੰਨ ਵਿਵਸਥਾ, ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਹੋਰ ਸਮੱਸਿਆਵਾਂ ਉਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਲੋਕਾਂ ਦੇ ਹੱਕ ਵਿੱਚ ਇੱਕਠੇ ਹੋ ਕੇ ਸਾਂਝਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਸੁਖਦੇਵ ਸਿੰਘ ਸਿਰਸਾ ਜਨਰਲ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ, ਆਮ ਆਦਮੀ ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਐਡਵੋਕੇਟ ਹਰਚੰਦ ਸਿੰਘ ਬਾਠ, ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਜੰਮੂ, ਸੁਰਜੀਤ ਜੱਜ, ਜਗਰੂਪ ਸਿੰਘ, ਸਰਬਜੀਤ ਸਿੰਘ ਵਿਰਕ, ਡਾਕਟਰ ਇੰਦਰਬੀਰ ਗਿੱਲ, ਕਮਲਜੀਤ ਕੌਰ ਢਿੱਲੋਂ, ਅਮੀਰ ਸੁਲਤਾਨਾ, ਪ੍ਰੋਫੈਸਰ ਰਵਿੰਦਰ ਸ਼ਰਮਾ, ਬਲਕਾਰ ਸਿੱਧੂ ਅਤੇ ਰਾਜੀਵਨ (ਦੋਵੇਂ ਨਾਟਕਕਾਰ), ਐਡਵੋਕੇਟ ਸਨੇਹਪ੍ਰੀਤ ਸਿੰਘ (ਪ੍ਰਧਾਨ ਬਾਰ ਐਸੋਸੀਏਸ਼ਨ ਮੁਹਾਲੀ) ਅਤੇ ਸੇਵਾਮੁਕਤ ਪੁਲੀਸ ਅਧਿਕਾਰੀ ਮਹਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…