nabaz-e-punjab.com

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਧੱਕੇ ਨਾਲ ਦਿੱਤੇ ਵਾਧੂ ਚਾਰਜਾਂ ਤੇ ਟੈਗਿੰਗ ਦਾ ਮੁਕੰਮਲ ਬਾਈਕਾਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਨਿਰਮਲ ਸੈਣੀ ਦੀ ਪ੍ਰਧਾਨਗੀ ਅਧੀਨ ਹੋਈ। ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਕੇਵਲ ਸਿੰਘ ਸਿੱਧੂ, ਰਾਜੀਵ ਮਲਹੋਤਰਾ, ਬਰਿੰਦਰਪਾਲ ਸਿੰਘ ਕੈਰੋਂ, ਹਰਪ੍ਰੀਤ ਸਿੰਘ ਸਿੱਧੂ, ਜਗਸੀਰ ਸਿੰਘ ਖਿਆਲਾ, ਜਗਰਾਜ ਸਿੰਘ ਟੱਲੇਵਾਲ ਸਮੇਤ ਸਮੁੱਚੀ ਸੂਬਾ ਕਮੇਟੀ ਦੇ ਮੈਂਬਰ ਸ਼ਾਮਲ ਹੋਏ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਡਾ. ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਰਵਿਸ ਰੂਲ ਬਣਾਉਣ, ਤਰੱਕੀ ਚੈਨਲ ਚਾਲੂ ਕਰਨ, ਰਜਿਸਟਰੇਸ਼ਨ ਕਰਨ, ਪੇਅ ਸਕੇਲਾਂ ਵਿੱਚ ਸੋਧ ਅਤੇ 582 ਅਸਾਮੀਆਂ ਦੀ ਬਹਾਲੀ ਲਈ ਲੰਮੇ ਸਮੇਂ ਤੋਂ ਸਰਕਾਰ ਕੋਲ ਮਸਲੇ ਰੱਖੇ ਗਏ ਹਨ।
ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਤੇ ਸਹਿਮਤੀ ਦਿੱਤੇ ਜਾਣ ਦੀ ਬਜਾਏ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵਿਸੇਸ਼ ਲਾਬੀ ਨੂੰ ਖੁਸ਼ ਕਰਨ ਲਈ ਬੇਲੋੜੇ ਅੜਿੱਕੇ ਪੈਦਾ ਕਰ ਰਹੀ ਹੈ।
ਐਸੋਸੀਏਸ਼ਨ ਵੱਲੋਂ ਰੱਖੇ ਜਾ ਰਹੇ ਮਸਲਿਆਂ ਦੇ ਹੱਲ ਦੀ ਬਜਾਏ ਅਫ਼ਸਰਸ਼ਾਹੀ ਵੱਲੋਂ ਵੱਖ-ਵੱਖ ਮਸਲੇ ਪੈਦਾ ਕਰਕੇ ਵੈਟਰਨਰੀ ਇੰਸਪੈਕਟਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ ਇਕ ਤਿਹਾਈ ਅਸਾਮੀਆਂ ਖਾਲੀ ਹਨ ਪਰ ਵਿਭਾਗ ਵੱਲੋਂ ਖਾਲੀ ਆਸਾਮੀਆਂ ਭਰਨ ਦੀ ਬਜਾਏ ਕੰਮ ਰਹੇ ਮੁਲਾਜ਼ਮਾਂ ਨੂੰ ਧੜਾਧੜ ਵਾਧੂ ਚਾਰਜ, ਟੈਗਿੰਗ ਅਤੇ ਰਿਪੋਰਟਾਂ ਆਨਲਾਈਨ ਕਰਨ ਦਾ ਕੰਮ ਧੱਕੇ ਨਾਲ ਦਿੱਤਾ ਜਾ ਰਿਹਾ ਹੈ।
ਐਸੋਸੀਏਸ਼ਨ ਨੇ ਇਸ ਧੱਕੇਸਾਹੀ ਦੇ ਖ਼ਿਲਾਫ਼ ਸੰਘਰਸ਼ ਦਾ ਸੱਦਾ ਦਿੰਦਿਆਂ ਵਾਧੂ ਚਾਰਜਾਂ ਵਾਲੇ ਸਟੇਸ਼ਨਾਂ ਅਤੇ ਟੈਗਿੰਗ ਦਾ ਕੰਮ ਬੰਦ ਕਰਨ ਦਾ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਇਸ ਦਾ ਨੋਟਿਸ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਦਿੰਦਿਆਂ ਕਿਹਾ ਜੇਕਰ ਕੋਈ ਅਫ਼ਸਰ ਕਿਸੇ ਵੈਟਰਨਰੀ ਇੰਸਪੈਕਟਰ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਇਸ ਨੂੰ ਤੁਰੰਤ ਜਥੇਬੰਦੀ ਦੇ ਨੋਟਿਸ ਵਿੱਚ ਲਿਆਂਦਾ ਜਾਵੇ। ਅਫ਼ਸਰਸ਼ਾਹੀ ਦੇ ਵਤੀਰੇ ਖ਼ਿਲਾਫ਼ ਸਮੂਹ ਵੈਟਰਨਰੀ ਇੰਸਪੈਕਟਰ 9 ਮਾਰਚ ਨੂੰ ਡਿਪਟੀ ਡਾਇਰੈਕਟਰ ਦਫ਼ਤਰਾਂ ਅੱਗੇ ਰੋਹ ਭਰਿਆ ਮੁਜ਼ਾਹਰਾ ਕਰਨਗੇ, ਜੇਕਰ ਫਿਰ ਵੀ ਸਰਕਾਰ ਨੇ ਮਸਲੇ ਦਾ ਹੱਲ ਨਹੀਂ ਕੀਤਾ ਤਾਂ ਫਿਰ 22 ਮਾਰਚ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਜਿਸ ਦੀ ਸਾਰੀ ਜ਼ਿੰਮੇਵਾਰੀ ਅਫ਼ਸਰਸ਼ਾਹੀ ਦੀ ਹੋਵੇਗੀ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …