ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਇਤਿਹਾਸਕ ਪੱਖ ਬਾਰੇ ਲੈਕਚਰ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 28 ਮਾਰਚ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਪ੍ਰਿੰਸੀਪਲ ਡਾ. ਹਰਜੀਤ ਕੌਰ ਗੁਜਰਾਲ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਪ੍ਰਸਿੱਧ ਇਤਿਹਾਸਕਾਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਸੁਖਮਨੀ ਬੱਲ ਰਿਆੜ ਦਾ ਲੈਕਚਰ ‘‘ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਇਤਿਹਾਸਕ ਪੱਖ’’ ’ਤੇ ਕਰਵਾਇਆ ਗਿਆ। ਜਿਸ ਵਿੱਚ ਪ੍ਰੋ. ਰਿਆੜ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਆਜ਼ਾਦੀ ਦੇ ਸੰਗਰਾਮ ਵਿੱਚ ਦਿੱਤੇ ਯੋਗਦਾਨ ਅਤੇ ਭਗਤ ਸਿੰਘ ਦਾ ਕ੍ਰਾਂਤੀਕਾਰੀ ਵਿਚਾਰਾਂ ਨਾਲ ਜੁੜਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਕਿਸ ਤਰ੍ਹਾਂ ਕਿਤਾਬਾਂ ਭਗਤ ਸਿੰਘ ਦੇ ਵਿਚਾਰਾਂ ਨੂੰ ਤਰਾਸ਼ਦੀਆਂ ਗਈਆਂ ਅਤੇ ਅਖੀਰ 23 ਮਾਰਚ 1931 ਨੂੰ ਭਗਤ ਸਿੰਘ ਆਪਣੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਫਾਂਸੀ ਦਾ ਰੱਸਾ ਚੁੰਮ ਕੇ ਦੇਸ਼ ਲਈ ਕੁਰਬਾਨ ਹੋ ਗਏ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਇਨ੍ਹਾਂ ਸ਼ਬਦਾਂ ਨੂੰ ਬਾਖ਼ੂਬੀ ਢੰਗ ਨਾਲ ਵਿਦਿਆਰਥੀਆਂ ਅਤੇ ਕਾਲਜ ਦੇ ਸਟਾਫ਼ ਨੂੰ ਸੰਬੋਧਨ ਕੀਤਾ। ਇਸ ਭਾਸ਼ਣ ਮੌਕੇ ਕਾਲਜ ਦੇ ਵਿਦਿਆਰਥੀਆਂ ਸਮੇਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੀ ਮੌਜੂਦ ਸੀ।

ਇਤਿਹਾਸ ਵਿਭਾਗ ਦੀ ਮੁਖੀ ਪ੍ਰੋ. ਨਿਸ਼ਠਾ ਨੇ ਸਾਰੇ ਮਹਿਮਾਨਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਨ ਜਗਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਪ੍ਰੋ. ਸੁਖਮਨੀ ਬੱਲ ਤੇ ਹੋਰਨਾਂ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…