Share on Facebook Share on Twitter Share on Google+ Share on Pinterest Share on Linkedin ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਹੋਈ ਗੜਬੜੀ: ਵਿਰੋਧੀ ਉਮੀਦਵਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ: ਪੰਜਾਬ ਵਿੱਚ ਬੀਤੀ 4 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੇ ਸਵਾਲ ਖੜੇ ਕਰਦਿਆਂ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਨੇ ਇਲਜਾਮ ਲਗਾਇਆ ਹੈ ਕਿ ਵੋਟਾਂ ਦੀ ਗਿਣਤੀ ਵੇਲੇ ਗੜਬੜੀ ਕੀਤੀ ਗਈ ਹੈ। ਅੱਜ ਇੱਥੇ ਪਾਰਟੀ ਦੇ ਜਿਲ੍ਹਾ ਦਫਤਰ ਵਿੱਚ ਇੱਕ ਪੱਤਰਕਾਰ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਕੁੰਭੜਾ ਅਤੇ ਮੁਹਾਲੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਬੀਬੀ ਕਮਲਜੋਤ ਕੌਰ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਨੇ ਕਿਹਾ ਕਿ ਗਿਣਤੀ ਵੇਲੇ 14 ਬੂਥਾਂ ਦਾ ਇੱਕੋ ਰਿਕਾਰਡ ਰੱਖਿਆ ਗਿਆ ਸੀ ਅਤੇ ਹੈਰਾਨੀ ਦੀ ਗੱਲ ਹੈ ਕਿ ਇਸ ਵਿੱਚ 3 ਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਛੱਡ ਕੇ ਬਾਕੀ ਦੇ ਉਮੀਦਵਾਰਾਂ ਨੂੰ ਮਿਲਣ ਵਾਲੀਆਂ ਵੋਟਾਂ ਦਾ ਅੰਕੜਾ ਕਾਫੀ ਮਿਲਦਾ ਜੁਲਦਾ ਆਇਆ ਹੈ। ਅੱਜ ਇੱਥੋਂ ਦੇ ਸੈਕਟਰ 78 ਸਥਿਤ ਪਿੰਡ ਸੋਹਾਣਾ ਵਿੱਚ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਦਫ਼ਤਰ ਵਿੱਚ ਸੱਦੀ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਕਤ ਵਿਰੋਧੀ ਉਮੀਦਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਸਮਰਥਕ ਇਸ ਗੱਲ ਤੋਂ ਹੈਰਾਨ ਹਨ ਕਿ ਉਨ੍ਹਾਂ ਨੇ ਵੋਟ ਤਾਂ ਪਾਈ ਸੀ ਪਰ ਗਿਣਤੀ ਵੇਲੇ ਇਹ ਵੋਟਾਂ ਪਤਾ ਨਹੀਂ ਕਿਵੇਂ ਗਾਇਬ ਹੋ ਗਈਆਂ। ਸ੍ਰੀ ਕੁੰਭੜਾ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਕਮਲਜੋਤ ਕੌਰ ਨੇ ਕਿਹਾ ਕਿ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ 225 ਬੂਥ ਬਣਾਏ ਗਏ ਸੀ ਜਦਕਿ ਰੈਂਡਮਾਈਜ਼ੇਸ਼ਨ ਦੀ ਲਿਸਟ ਵਿਚ ਈਵੀਐਮ ਮਸ਼ੀਨਾਂ ਦੀ ਗਿਣਤੀ ਕਰੀਬ 270 ਦੱਸੀ ਗਈ ਹੈ ਜਿਸਦੇ ਕਰਕੇ 45 ਈਵੀਐਮ ਮਸ਼ੀਨਾਂ ਦੇ ਗਾਇਬ ਹੋਣ ਦੀ ਗੱਲ ਸਾਹਮਣੇ ਆਉਂਦੀ ਹੈ। ਉਕਤ ਆਗੂਆਂ ਨੇ ਮੰਗ ਕੀਤੀ ਕਿ ਕਿ ਇਸ ਗੜਬੜੀ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸੰਬਧੀ ਉਨ੍ਹਾਂ ਵੱਲੋਂ ਕਾਨੂੰਨੀ ਸਲਾਹ ਲਈ ਜਾ ਰਹੀ ਹੈ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਛੇਤੀ ਹੀ ਚੋਣ ਕਮਿਸ਼ਨ ਨੂੰ ਪੂਰੇ ਵੇਰਵਿਆਂ ਨਾਲ ਲਿਖਤੀ ਸ਼ਿਕਾਇਤ ਕੀਤੀ ਜਾਏਗੀ। ਇਸ ਮੌਕੇ ਪੰਜਾਬ ਪੁਲੀਸ ਦੇ ਸਾਬਕਾ ਇੰਸਪੈਕਟਰ ਰਣਜੀਤ ਸਿੰਘ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਸਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਸਾਧੂ ਸਿੰਘ ਨਗਾਰੀ, ਲਖਵੀਰ ਸਿੰਘ, ਨਾਗਰ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ ਕੁੰਭੜਾ, ਸੁਰਿੰਦਰ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਬੱਗਾ ਸਿੰਘ, ਮਨਦੀਪ ਸਿੰਘ, ਜਗਦੀਪ ਸਿੰਘ, ਬਹਾਦਰ ਸਿੰਘ ਰਾਏਪੁਰ, ਮਲਕੀਤ ਸਿੰਘ ਬਿੱਲਾ, ਗੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਸੂਬੇਦਾਰ ਰਣਜੀਤ ਸਿੰਘ ਬਕਰਪੁਰ, ਰਣਜੀਤ ਸਿੰਘ ਰਾਏਪੁਰ, ਗੁਰਨਾਮ ਕੌਰ ਸਾਬਕਾ ਬਲਾਕ ਸਮਿਤੀ ਕੁੰਭੜਾ, ਜਸਵੀਰ ਸਿੰਘ ਮੌਲੀ, ਮਾਸਟਰ ਗੁਰਚਰਨ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ