ਕਾਂਗਰਸ ਆਗੂ ਬ੍ਰਹਮ ਮਹਿੰਦਰਾ ਨੂੰ ਕੈਬਨਿਟ ਮੰਤਰੀ ਬਣਾਏ ਜਾਣ ’ਤੇ ਵਧਾਈ ਦਿੱਤੀ

ਬ੍ਰਹਮ ਮਹਿੰਦਰਾ ਦੀ ਯੋਗ ਅਗਵਾਈ ਹੇਠ ਸਿਹਤ, ਮੈਡੀਕਲ ਐਜੂਕੇਸ਼ਨ ਤੇ ਖੋਜ ਵਿਭਾਗ ਵਧੀਆ ਢੰਗ ਨਾਲ ਕੰਮ ਕਰਨਗੇ: ਜ਼ੀਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਨੂੰ ਪੰਜਾਬ ਦਾ ਕੈਬਨਿਟ ਮੰਤਰੀ ਬਣਾਏ ਜਾਣ ਤੇ ਸਾਬਕਾ ਮੰਤਰੀ ਪੰਜਾਬ ਇੰਦਰਜੀਤ ਸਿੰਘ ਜੀਰਾ, ਚਰਨਜੀਤ ਸਿੰਘ ਵਾਲੀਆ, ਪ੍ਰਧਾਨ ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਅਤੇ ਚੇਅਰਮੈਨ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ, ਡਾ. ਮਨਜੀਤ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਚੇਅਰਮੈਨ ਬਾਬਾ ਫਰੀਦ ਨਰਸਿੰਗ ਕਾਲਜ ਕੋਟਕਪੂਰਾ, ਡਾ. ਸਾਹਿਲ ਮਿੱਤਲ, ਕਾਰਜਕਾਰੀ ਮੈਂਬਰ, ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਨੇ ਉਨ੍ਹਾਂ ਦੇ ਦਫਤਰ ਵਿਚ ਪੁੱਜ ਕੇ ਉਨ੍ਹਾਂ ਨੂੰ ਅਹੁਦੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਇੰਦਰਜੀਤ ਸਿੰਘ ਜੀਰਾ ਨੇ ਕਿਹਾ ਕਿ ਬ੍ਰਹਮ ਮਹਿੰਦਰਾ ਇਕ ਬਹੁਤ ਹੀ ਸੁਲਝੇ ਹੋਏ ਆਗੂ ਹਨ ਜੋ ਕਿ ਛੇ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ। ਉਨ੍ਹਾਂ ਵਿਸ਼ਵਾਸ਼ ਪ੍ਰਗਟ ਕੀਤਾ ਕਿ ਬ੍ਰਹਮ ਮਹਿੰਦਰਾ ਦੀ ਯੋਗ ਅਗਵਾਈ ਹੇਠ ਸਿਹਤ ਮੰਤਰਾਲਾ, ਮੈਡੀਕਲ ਐਜੁਕੇਸ਼ਨ ਅਤੇ ਰਿਸਰਚ ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਵਿਭਾਗ ਵਧੀਆ ਢੰਗ ਨਾਲ ਕੰਮ ਕਰਨਗੇ।
ਉਨ੍ਹਾਂ ਨਵੀਂ ਸਰਕਾਰ ਵਿੱਚ ਬ੍ਰਹਮ ਮਹਿੰਦਰਾ ਦੇ ਸਿਹਤ ਤੇ ਮੈਡੀਕਲ ਐਜੂਕੇਸ਼ਨ ਤੇ ਖੋਜ ਮੰਤਰੀ ਬਣਨ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ। ਸ੍ਰੀ ਜ਼ੀਰਾ ਨੇ ਕਿਹਾ ਕਿ ਬ੍ਰਹਮ ਮਹਿੰਦਰਾ ਇਕ ਬਹੁਤ ਹੀ ਸੁਲਝੇ ਹੋਏ ਆਗੂ ਹਨ ਜੋ ਕਿ ਛੇ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਬ੍ਰਹਮ ਮਹਿੰਦਰਾ ਦੀ ਯੋਗ ਅਗਵਾਈ ਹੇਠ ਸਿਹਤ ਮੰਤਰਾਲਾ, ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਵਿਭਾਗ ਵਧੀਆ ਢੰਗ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਮੇਤ ਫਸਲਾਂ ਦੇ ਉਚਿਤ ਭਾਅ ਤੈਅ ਕਰਨ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਏਗੀ ਅਤੇ ਇਸ ਸਬੰਧੀ ਜਲਦੀ ਹੀ ਇੱਕ ਉੱਚ ਪੱਧਰੀ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀ ਬਾੜੀ ਮੰਤਰੀ ਨੂੰ ਮਿਲੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…