ਸ੍ਰੀ ਚਮਕੌਰ ਸਾਹਿਬ ਤੋਂ ਚਰਨਜੀਤ ਚੰਨੀ ਦੀ ਜਿੱਤ ਖੁਸ਼ੀ ਵਿੱਚ ਕਾਂਗਰਸੀਆਂ ਨੇ ਲੱਡੂ ਵੰਡੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਮਾਰਚ:
ਇੱਥੋਂ ਨੇੜਲੇ ਪਿੰਡ ਧਿਆਨਪੁਰਾ ਵਿਖੇ ਯੂਥ ਆਗੂ ਕੁਲਵੀਰ ਸਿੰਘ ਜੱਗੀ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸਾਬਕਾ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਪਿੰਡ ਵਾਸੀਆਂ ਨੇ ਲੱਡੂ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਆਗੂ ਕੁਲਵੀਰ ਸਿੰਘ ਜੱਗੀ ਧਿਆਨਪੁਰਾ ਨੇ ਕਿਹਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਨੇ ਇਕ ਇਤਿਹਾਸਕ ਜਿੱਤ ਦਰਜ਼ ਕਰਦਿਆਂ ਵਿਰੋਧੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਤੇ ਨਾਲ ਹੀ ਉਨ੍ਹਾਂ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇੱਕਤਰ ਪਿੰਡ ਵਾਸੀਆਂ ਨੇ ਇੱਕ ਦੂਸਰੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸਰਪੰਚ ਅਵਤਾਰ ਸਿੰਘ, ਤਰਲੋਚਨ ਸਿੰਘ, ਕੇਸਰ ਸਿੰਘ, ਸੁਖਵੀਰ ਸਿੰਘ, ਸਦਾਗਰ ਸਿੰਘ, ਗੁਰਮੀਤ ਸਿੰਘ, ਮਲਾਗਰ ਸਿੰਘ, ਦਿਲਬਰ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…