ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਕਾਕਾ ਵੱਲੋਂ ਬਲਬੀਰ ਸਿੱਧੂ ਦੇ ਹੱਕ ਵਿੱਚ ਚੋਣ ਮੈਦਾਨ ’ਚੋਂ ਹਟਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਜਬਰਦਸਤ ਹੁਲਾਰਾ ਮਿਲਿਆ ਜਦੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਨੇ ਅੱਜ ਸ੍ਰੀ ਸਿੱਧੂ ਦੇ ਹੱਕ ਵਿੱਚ ਚੋਣ ਮੈਦਾਨ ’ਚੋਂ ਹਟਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਸ੍ਰੀ ਸਿੱਧੂ ਨੇ ਜਿਥੇ ਜਸਵਿੰਦਰ ਸਿੰਘ ਕਾਕਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ, ਉਥੇ ਜਸਵਿੰਦਰ ਸਿੰਘ ਕਾਕਾ ਨੇ ਆਪਣੇ ਸਮਰਥਕਾਂ ਨੂੰ ਆਪਣੀਆਂ ਸਾਰੀਆਂ ਵੋਟਾਂ ਬਲਬੀਰ ਸਿੱਧੂ ਦੇ ਹੱਕ ਵਿੱਚ ਭੁਗਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਜਸਵਿੰਦਰ ਸਿੰਘ ਕਾਕਾ ਦਾ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ ਅਤੇ ਹਲਕੇ ਦੇ ਲੋਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਆਪ ਸੱਤਾ ਵਿਚ ਆਈ ਤਾਂ ਮੁੱਖ ਮੰਤਰੀ ਦੀ ਕੁਰਸੀ ’ਤੇ ਇਕ ਹਰਿਆਣਵੀ ਅਰਵਿੰਦ ਕੇਜਰੀਵਾਲ ਬੈਠੇਗਾ ਅਤੇ ਇਸੇ ਕਾਰਨ ਹੀ ਆਮ ਆਦਮੀ ਪਾਰਟੀ ਹਾਲੇ ਤੱਕ ਆਪਣਾ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਐਲਾਨ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਸੱਤਾ ਦੇ ਲਾਲਚ ਵਿਚ ਆ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ’ਤੇ ਲੱਗੇ ਹੋਏ ਹਨ, ਜਿਨ੍ਹਾਂ ਤੋਂ ਪੰਜਾਬੀਆਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਉਪਰ ਰੱਖਿਆ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵੱਡੇ ਵੱਡੇ ਅਹੁਦਿਆਂ ਨੂੰ ਠੋਕਰਾਂ ਮਾਰੀਆਂ ਹਨ।
ਇਸ ਮੌਕੇ ਜਸਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਹਲਕਾ ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਦੀ ਜਿੱਤ ਯਕੀਨੀ ਹੈ ਅਤੇ 11 ਮਾਰਚ ਨੂੰ ਇਸ ਦਾ ਸਿਰਫ ਰਸਮੀ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੁਹਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜੀ.ਐਸ. ਰਿਆੜ, ਮਾਸਟਰ ਰਾਮ ਸਰੂਪ ਜੋਸ਼ੀ, ਪਰਦੀਪ ਸ਼ਰਮਾ ਪੱਪੀ, ਲੈਫ. ਜਨਰਲ ਜਸਵੀਰ ਸਿੰਘ ਧਾਲੀਵਾਲ, ਕਰਨਲ ਬੋਪਾਰਾਏ, ਕੇ.ਐਨ.ਐਸ. ਸੋਢੀ, ਪ੍ਰੇਮ ਸਿੰਘ, ਐਨਆਰਆਈ ਹਰਜਾਪ ਸਿੰਘ ਅੌਜਲਾ ਤੇ ਜਗਜੀਤ ਸਿੰਘ ਸਹੋਤਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…