ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਦਾ ਮੁਹਾਲੀ ਵਿੱਚ ਭਰਵਾਂ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 4 ਮਈ:
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਉਪਰੰਤ ਉਨ੍ਹਾਂ ਨੇ ਮਾਤਾ ਨੈਣਾਂ ਦੇਵੀ ਮੰਦਰ ਵਿੱਚ ਵੀ ਮੱਥਾ ਟੇਕਿਆ। ਇਸ ਤੋਂ ਪਹਿਲਾਂ ਮੁਹਾਲੀ ਵਿਖੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ੍ਰੀ ਸਿੰਗਲਾ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦੇਣ ਦਾ ਭਰੋਸਾ ਦਿੱਤਾ।
ਮੁਹਾਲੀ ਦੇ ਫੇਜ਼-1 ਸਥਿਤ ਸਿੱਧੂ ਭਰਾਵਾਂ ਦੇ ਦਫ਼ਤਰ ਤੋਂ ਸਿੰਗਲਾ ਦਾ ਵੱਡਾ ਕਾਫ਼ਲਾ ਵੇਰਕਾ ਮਿਲਕ ਪਲਾਂਟ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਵਿਜੈਇੰਦਰ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਗੁਰੂਆਂ ਦੀ ਧਰਤੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਉਹ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇੱਥੇ ਰਾਜਨੀਤੀ ਚਮਕਾਉਣ ਨਹੀਂ ਬਲਕਿ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਸਮੇਤ ਪੰਜਾਬ ਦੇ ਸਾਰੇ 13 ਹਲਕਿਆਂ ਵਿੱਚ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਪਹਿਲੇ ਹੀ ਦਿਨ ਲੋਕਾਂ ਦੇ ਮਿਲੇ ਭਰਵੇਂ ਹੁੰਗਾਰੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਇੱਥੋਂ ਵੱਡੇ ਫ਼ਰਕ ਨਾਲ ਚੋਣ ਜਿੱਤਣਗੇ। ਉਨ੍ਹਾਂ ਹੋਰ ਕਿਹਾ ਕਿ ਮੁਹਾਲੀ ਦੇ ਸਾਰੇ ਕਾਂਗਰਸੀ ਵਰਕਰ ਸਿੰਗਲਾ ਦੀ ਜਿੱਤ ਲਈ ਦਿਨ ਰਾਤ ਸਖ਼ਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ਰ੍ਹੇਆਮ ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕਰ ਕੇ ਲੋਕਤੰਤਰ ਦਾ ਗਲਾ ਘੋਟ ਰਹੀ ਹੈ। ਜਦੋਂਕਿ ਆਮ ਆਦਮੀ ਪਾਰਟੀ ਦੀ ਕੋਈ ਵਿਚਾਰਧਾਰਾ ਜਾਂ ਨੀਤੀ ਹੀ ਨਹੀਂ ਹੈ, ਇਸ ਲਈ ਇਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਪਰਮਜੀਤ ਸਿੰਘ ਚੌਹਾਨ, ਕਮਲਜੀਤ ਸਿੰਘ ਬਨੀ, ਜਤਿੰਦਰ ਸਿੰਘ ਸੋਢੀ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਗੁਰਚਰਨ ਸਿੰਘ ਭੰਵਰਾ, ਰੁਪਿੰਦਰ ਕੌਰ ਰੀਨਾ, ਦਵਿੰਦਰ ਕੌਰ ਵਾਲੀਆ, ਕੁਲਬੀਰ ਸਿੰਘ, ਬਲਜਿੰਦਰ ਸਿੰਘ ਵਾਲੀਆ, ਜੱਗਾ ਧਾਲੀਵਾਲ, ਨਵਦੀਪ ਸਿੰਘ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…