ਕਾਂਗਰਸ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਭੱਜੀ: ਸ਼ਰਨਜੀਤ ਢਿੱਲੋਂ

ਕਿਹਾ, ਪਾਰਟੀ ਨੇ ਆਪਣੀ ਹਾਰ ਕਬੂਲ ਕੀਤੀ, ਗਲਤੀਆਂ ਸੁਧਾਰ ਕੇ ਫਿਰ ਤਕੜੀ ਹੋ ਕੇ ਉਭਰੇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਪੰਜਾਬ ਵਿੱਚ ਅਕਾਲੀ ਦਲ ਦੀ ਹਾਰ ਦੇ ਪਿੱਛੇ ਕਈ ਕਾਰਨ ਸਨ ਅਤੇ ਪਾਰਟੀ ਦੇ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਪੂਰੀ ਤਰ੍ਹਾਂ ਕਬੂਲ ਕੀਤਾ ਹੈ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿਲੋੱ ਨੇ ਅੱਜ ਇੱਥੇ ਗੁਰਦੁਆਰਾ ਅੰਬ ਸਾਹਿਬ ਵਿਖੇ ਪੱਤਰਕਾਰਾਂ ਨਾਲ ਗਲੱਬਾਤ ਦੌਰਾਨ ਆਖੀ। ਉਹ ਇੱਥੇ ਪਾਰਟੀ ਦੇ ਜੱਥੇਬੰਦਕ ਢਾਂਚੇ ਦੀ ਉਸਾਰੀ ਸਬੰਧੀ ਰੱਖੀ ਗਈ ਇਕ ਪਾਰਟੀ ਦੇ ਜਿਲ੍ਹਾ ਮੁਹਾਲੀ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਵਿੱਚ ਭਾਗ ਲੈਣ ਆਏ ਸਨ। ਉਹਨਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਪਿਛਲੇ 2 ਮਹੀਨਿਆਂ ਵਿੱਚ ਆਪਣੇ ਚੋਣ ਵਾਇਦੇ ਪੂਰੇ ਕਰਨ ਵਾਲਾ ਕੋਈ ਵੀ ਕੰਮ ਨਹੀਂ ਕੀਤਾ ਅਤੇ ਕਾਂਗਰਸ ਪਾਰਟੀ ਜਨਤਾ ਨੂੰ ਗੁੰਮਰਾਹ ਕਰਕੇ ਸੱਤਾ ਤੇ ਕਾਬਿਜ ਹੋਈ ਹੈ।
ਸ੍ਰੀ ਢਿੱਲੋਂ ਨੂੰ ਇਹ ਪੁੱਛਣ ਤੇ ਕਿ ਟਿਕਟਾਂ ਦੀ ਵੰਡ ਵੇਲੇ ਯੋਗ ਉਮੀਦਵਾਰਾਂ ਨੂੰ ਅਣਦੇਖਿਆ ਕਰਨਾ ਵੀ ਪਾਰਟੀ ਦੀ ਹਾਰ ਦਾ ਉਦੋਂ ਕਾਰਨ ਰਿਹਾ ਹੈ ਤਾਂ ਉਹਨਾਂ ਕਿਹਾ ਕਿ ਅਜਿਹਾ ਨਹੀਂ ਹੈ ਪ੍ਰੰਤੂ ਅਸੀਂ ਮੰਨਦੇ ਹਾਂ ਕਿ ਪਾਰਟੀ ਤੋਂ ਗਲਤੀਆਂ ਹੋਈਆਂ ਸਨ ਅਤੇ ਪਾਰਟੀ ਇਹਨਾਂ ਗਲਤੀਆਂ ਨੂੰ ਸੁਧਾਰ ਕੇ ਮੁੜ ਤਕੜੀ ਹੋ ਕੇ ਨਿਕਲੇਗੀ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਤੇ ਨਜਲਾ ਝਾੜਦਿਆਂ ਉਹਨਾਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਵਿੱਚ ਰਾਜਨੀਤੀ ਨੂੰ ਹੇਠਲੇ ਪੱਧਰ ਤੱਕ ਪਹੁੰਚਾ ਦਿੱਤਾ ਅਤੇ ਪੰਜਾਬ ਦੀ ਜਨਤਾ ਉਸਨੂੰ ਕਦੇ ਵੀ ਮਾਫ ਨਹੀਂ ਕਰੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋੱ ਧਾਰਮਿਕਿ ਬੇਅਦਬੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇ ਕੇ ਲੋਕਾਂ ਵਿੱਚ ਨਫਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਇਹ ਪਾਰਟੀ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਪਾਈ।
ਇਹ ਪੁੱਛਣ ਤੇ ਕਿ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਲਈ ਕਿੰਨੇ ਪਾਰਟੀ ਆਗੂਆਂ ਵੱਲੋਂ ਦਾਅਵੇਦਾਰੀ ਦਿੱਤੀ ਗਈ ਹੈ, ਉਹਨਾਂ ਕਿਹਾ ਕਿ ਉਹ ਸਾਰਿਆਂ ਨੂੰ ਮਿਲ ਰਹੇ ਹਨ ਅਤੇ ਬਾਅਦ ਵਿੱਚ ਇਸ ਸਬੰਧੀ ਰਿਪੋਰਟ ਪਾਰਟੀ ਪ੍ਰਧਾਨ ਨੂੰ ਦੇ ਦੇਣਗੇ। ਇਹ ਪੁੱਛਣ ਤੇ ਕਿ ਪਾਰਟੀ ਵਿੱਚ ਹਾਵੀ ਧੜੇਬਾਜੀ ਉਹਨਾਂ ਦਾ ਕੀ ਕਹਿਣਾ ਹੈ ਉਹਨਾਂ ਕਿਹਾ ਕਿ ਧੜੇਬਾਜੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸੀਨੀਅਰ ਆਗੂ ਜਸਵਿੰਦਰ ਸਿੰਘ ਜੱਸੀ, ਜੋਗਿੰਦਰ ਸਿੰਘ ਸਲੈਚ, ਰਣਜੀਤ ਸਿੰਘ ਗਿੱਲ, ਜਗਤਾਰ ਸਿੰਘ ਘੜੂੰਆਂ, ਸਾਧੂ ਸਿੰਘ ਖਲੋਰ, ਬਲਵਿੰਦਰ ਸਿੰਘ ਗੋਬਿੰਦਗੜ੍ਹ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…