Share on Facebook Share on Twitter Share on Google+ Share on Pinterest Share on Linkedin ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਥਾਣਾ ਮੁਖੀ ਨਾਲ ਕੀਤੀ ਮੀਟਿੰਗ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਅਪਰੈਲ: ਸਥਾਨਕ ਸ਼ਹਿਰ ਦੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਥਾਣਾ ਮੁਖੀ ਜਤਿੰਦਰਪਾਲ ਸਿੰਘ ਜੇ.ਪੀ ਨਾਲ ਮੁਲਾਕਾਤ ਕਰਦਿਆਂ ਸ਼ਹਿਰ ਵਿਚ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕਾਂਗਰਸੀ ਅਹੁਦੇਦਾਰਾਂ ਨੇ ਐਸ.ਐਚ.ਓ ਜਤਿੰਦਰਪਾਲ ਸਿੰਘ ਨੂੰ ਸ਼ਹਿਰ ਵਿਚ ਗਸਤ ਵਧਾਉਣ ਦੀ ਅਪੀਲ ਕੀਤੀ ਤਾਂ ਜੋ ਅਪਰਾਧੀਆਂ ਨੂੰ ਨੱਥ ਪਾਈ ਜਾ ਸਕੇ। ਇਸ ਦੌਰਾਨ ਐਸ.ਐਚ.ਓ ਜਤਿੰਦਰਪਾਲ ਸਿੰਘ ਨੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸ਼ਹਿਰ ਅੰਦਰ ਫੁਹਾਰਾ ਚੌਂਕ, ਮਾਰਕੀਟ ਕਮੇਟੀ, ਸਬਜ਼ੀ ਮੰਡੀ, ਰੇਲਵੇ ਸਟੇਸ਼ਨ, ਸਿਵਲ ਹਸਪਤਾਲ, ਲੜਕੀਆਂ ਦੇ ਸਕੂਲ ਜਿਹੇ ਪਬਲਿਕ ਸਥਾਨਾਂ ਤੇ ਕੈਮਰੇ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਦੌਰਾਨ ਕਾਂਗਰਸੀਆਂ ਨੇ ਸ਼ਹਿਰ ਵਿਚ ਪਟਾਕੇ ਵਜਾਉਣ ਵਾਲੇ ਮੋਟਰ ਸਾਈਕਲ ਸਵਾਰਾਂ ਅਤੇ ਤਿੰਨ ਤਿੰਨ ਸਵਾਰਾਂ ਖਿਲਾਫ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਨਾਲ ਹੀ ਹੁਲੜਬਾਜਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਤਾਂ ਜੋ ਸ਼ਹਿਰ ਵਿਚ ਮਹੌਲ ਸੁਖਾਵਾਂ ਬਣਿਆ ਰਹੇ। ਇਸ ਦੌਰਾਨ ਐਸ.ਐਚ.ਓ ਜਤਿੰਦਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਨਬਾਲਿਗ ਬੱਚਿਆਂ ਨੂੰ ਮੋਟਰ ਸਾਈਕਲ ਸਮੇਤ ਕਿਸੇ ਵੀ ਤਰ੍ਹਾਂ ਦਾ ਵਾਹਨ ਨਾ ਚਲਾਉਣ ਦਿੱਤਾ ਜਾਵੇ ਤਾਂ ਜੋ ਸੜਕੀ ਹਾਦਸਿਆਂ ਤੇ ਨੱਥ ਪਾਈ ਜਾ ਸਕੇ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਕੌਂਸਲਰ ਸ਼ਿਵ ਵਰਮਾ, ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਰਾਕੇਸ਼ ਕਾਲੀਆ ਸਕੱਤਰ ਪੰਜਾਬ ਕਾਂਗਰਸ, ਕੌਂਸਲਰ ਬਹਾਦਰ ਸਿੰਘ ਓ.ਕੇ, ਹੈਪੀ ਧੀਮਾਨ ਯੂਥ ਆਗੂ, ਪ੍ਰਦੀਪ ਕੁਮਾਰ ਰੂੜਾ, ਬਲਵਿੰਦਰ ਸਿੰਘ, ਅਨੀਤਾ ਰਾਣੀ, ਅਜਮੇਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ