Share on Facebook Share on Twitter Share on Google+ Share on Pinterest Share on Linkedin ਨਸ਼ਿਆਂ ਦੇ ਖਾਤਮੇ ਦੀ ਗੱਲ ਕਰਨ ਵਾਲੇ ਕਾਂਗਰਸ ਆਗੂ ਪਹਿਲਾਂ ਮੁਹਾਲੀ ’ਚੋਂ ਆਪਣੇ ਸ਼ਰਾਬ ਦੇ ਠੇਕੇ ਬੰਦ ਕਰਨ: ਪ੍ਰਿੰਸ ਕਾਂਗਰਸ ਤੇ ਆਮ ਆਦਮੀ ਪਾਰਟੀ ’ਤੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ: ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਨੇ ਫੇਜ਼-7 ਵਿਖੇ ਸੱਦੀ ਇਕ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਮੱੁਖ ਨਿਸ਼ਾਨਾ ਹਲਕੇ ਦਾ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ, ਆਪਸੀ ਸਦਭਾਵਨਾ ਅਤੇ ਸ਼ਾਂਤੀ ਸਥਾਪਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਵੋਟਾਂ ਲੈਣ ਵਾਸਤੇ ਝੂਠੇ ਸਬਜ਼ਬਾਗ ਦਿਖਾ ਕੇ ਆਪਣੇ ਵੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ। ਸ੍ਰੀ ਪਿੰ੍ਰਸ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਮੋਹਾਲੀ ਸ਼ਹਿਰ ਦੇ ਵਿਕਾਸ ਵਾਸਤੇ 2400 ਕਰੋੜ ਤੋਂ ਵੱਧ ਦੀ ਰਕਮ ਲਗਾਈ ਹੈ। ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਮੋਹਾਲੀ ਵਿਚ ਕਾਂਗਰਸ ਦੇ ਵਿਧਾਇਕ ਨੇ ਸ਼ਹਿਰ ਵਾਸੀਆਂ ਵਾਸਤੇ ਕਦੇ ਵੀ ਕੋਈ ਮੱੁਦਾ ਨਹੀਂ ਚੁੱਕਿਆ। ਉਨ੍ਹਾਂ ਕਾਂਗਰਸ ਦਾ ਮੈਨੀਫੈਸਟੋ ਦਿਖਾਉਂਦਿਆਂ ਕਿਹਾ ਕਿ ਇਹ ਸਿਰਫ਼ ਇਕ ਝੂਠ ਦਾ ਪੁਲੰਦਾ ਹੈ, ਜਿਸ ਵਿਚ ਵਿਧਾਇਕ ਨੇ ਲਿਖਿਆ ਹੈ ਕਿ ਮੈਂ 25 ਸਾਲ ਤੋਂ ਮੋਹਾਲੀ ਹਲਕੇ ਦੀ ਸੇਵਾ ਕਰ ਰਿਹਾ ਹਾਂ। ਪਰ ਉਨ੍ਹਾਂ ਕਿਹਾ ਕਿ ਬੀਤੇ 10 ਸਾਲਾਂ ਤੋਂ ਬਲਬੀਰ ਸਿੱਧੂ ਆਪਣੇ ਵੱਲੋਂ ਕੀਤੇ ਗਏ ਕਿਸੇ ਵੀ ਵਿਕਾਸ ਦੇ ਕੰਮ ਨੂੰ ਜਨਤਕ ਕਰਨ। ਉਨ੍ਹਾਂ ਕਿਹਾ ਕਿ ਜਦੋਂ 2002 ਤੋਂ 2007 ਵਿਚ ਕਾਂਗਰਸ ਦੀ ਸਰਕਾਰ ਸੀ ਤਾਂ ਉਸ ਸਮੇਂ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ 5 ਸਾਲ ਨੌਕਰੀਆਂ ’ਤੇ ਬੈਨ ਲਗਾ ਕੇ ਰੱਖਿਆ ਅਤੇ ਅੱਜ ਜੇ ਚੋਣਾਂ ਆ ਗਈਆਂ ਹਨ ਤਾਂ ਉਹ ਨੌਜਵਾਨਾਂ ਨੂੰ ਹਰ ਘਰ ਵਿਚ’ੋਂ ਇਕ ਨੌਕਰੀ ਦੇਣ ਦਾ ਵਾਅਦਾ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ 25 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ। ਨੌਕਰੀ ਦੇਣਾ ਤਾਂ ਕੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕਰ ਰਹੇ ਹਨ। ਜਦੋਂ ਪਿਛਲੇ ਸਮੇਂ ਦੌਰਾਨ ਪੁਲਿਸ ਅਤੇ ਫੌਜ ਦੀ ਭਰਤੀ ਹੋਈ ਹੈ ਤਾਂ 1 ਜਾਂ ਸਵਾ ਪ੍ਰਤੀਸ਼ਤ ਨੌਜਵਾਨ ਹੀ ਡੋਪ ਟੈਸਟ ਵਿਚੋਂ ਫੇਲ੍ਹ ਹੋਇਆ ਹੈ। ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਬਦਨਾਮ ਕਰਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ। ਸ੍ਰੀ ਪ੍ਰਿੰਸ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸਿੱਧੂ ਜਿਹੜੇ ਨਸ਼ਾਬੰਦੀ ਦੀ ਗੱਲਾਂ ਕਰਦੇ ਹਨ, ਪਹਿਲਾਂ ਆਪਣੇ ਠੇਕਿਆਂ ਦਾ ਕਾਰੋਬਾਰ ਬੰਦ ਕਰਨ ਅਤੇ ਨਾਲ ਹੀ ਜਿਹੜੇ ਆਮ ਆਦਮੀ ਪਾਰਟੀ ਵਾਲੇ ਨਸ਼ਾਬੰਦੀ ਦੀ ਗੱਲ ਕਰਦੇ ਹਨ ਉਹ ਪਹਿਲਾਂ ਦਿੱਲੀ ਵਿੱਚ 399 ਨਵੇਂ ਖੋਲ੍ਹੇ ਗਏ ਸ਼ਰਾਬ ਦੇ ਠੇਕਿਆਂ ਬਾਰੇ ਦੱਸਣ। ਉਨ੍ਹਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਇੰਨਾ ਜ਼ਿਆਦਾ ਮਸ਼ਹੂਰ ਹੈ ਤਾਂ ਅੱਜ ਉਸ ਨੂੰ ਮੁਹਾਲੀ ਵਿਚ ਵੱਡੇ ਨਾਮੀ ਪੰਜਾਬੀ ਗਾਇਕ ਬੁਲਾ ਕੇ ਆਪਣਾ ਪ੍ਰਚਾਰ ਕਰਨ ਦੀ ਕੀ ਲੋੜ ਸੀ? ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰਕੇ ਮੁਹਾਲੀ ਸ਼ਹਿਰ ਤੋਂ ਸਭ ਤੋਂ ਵੱਧ ਵੋਟਾਂ ਲੈ ਕੇ ਗਈ ਸੀ। ਪਰ ਕੀ ਅੱਜ ਤੱਕ ਦੋ ਸਾਲਾਂ ਦੇ ਸਮੇਂ ਦੌਰਾਨ ਉਨ੍ਹਾਂ ਦੇ ਉਮੀਦਵਾਰ ਨੇ ਮੁਹਾਲੀ ਸ਼ਹਿਰ ਦੀ ਕਿਸੇ ਵੀ ਸਮੱਸਿਆਵਾਂ ਨੂੰ ਚੁੱਕਿਆ ਹੈ? ਉਨ੍ਹਾਂ ਕਿਹਾ ਕਿ ਕੀ ਇਕ ਕਰੋੜਪਤੀ, ਜਿਸ ਨੂੰ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਚੁਣਿਆ ਹੈ, ਉਹ ਕਿਸ ਗੱਲੋਂ ਆਮ ਆਦਮੀ ਹੈ, ਜਿਹੜਾ ਆਪਣੀ ਗੱਡੀ ਦਾ ਵੀਆਈਪੀ ਨੰਬਰ ਲੱਖਾਂ ਰੁਪਏ ਦਾ ਖਰੀਦ ਸਕਦਾ ਹੈ, ਕੀ ਉਹ ਆਮ ਆਦਮੀ ਹੈ? ਸ੍ਰੀ ਪਿੰ੍ਰਸ ਨੇ ਕਿਹਾ ਕਿ ਪਿਛਲੇ 10 ਸਾਲ ਦੇ ਸਮੇਂ ਦੌਰਾਨ ਮੁਹਾਲੀ ਦੇ ਕੋਨੇ-ਕੋਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਵਿਕਾਸ ਕਰਵਾਇਆ ਹੈ। ਚਾਹੇ ਉਹ ਪਾਰਕਾਂ ਦੀ ਡਿਵੈਲਪਮੈਂਟ ਹੋਵੇ, ਡਬਲ ਲੇਨ ਹੋਵੇ, ਬੱਚਿਆਂ ਦੇ ਖੇਡਣ ਲਈ ਸਟੇਡੀਅਮ, ਇੰਟਰਨੈਸ਼ਨਲ ਏਅਰਪੋਰਟ ਤੇ ਬੱਸ ਅੱਡਾ ਅਤੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ, ਏ.ਸੀ. ਸਬਜ਼ੀ ਮੰਡੀ ਤੋਂ ਇਲਾਵਾ ਸੈਂਕੜੇ ਹੀ ਅਜਿਹੇ ਪ੍ਰਾਜੈਕਟ ਹਨ, ਜੋ ਇਸ ਗੱਠਜੋੜ ਸਰਕਾਰ ਦੀ ਹੀ ਦੇਣ ਹਨ। ਇਸ ਮੌਕੇ ਪ੍ਰਦੀਪ ਸਿੰਘ ਭਾਰਜ, ਮਨਦੀਪ ਸਿੰਘ ਸੰਧੂ, ਬਲਜਿੰਦਰ ਸਿੰਘ ਬੇਦੀ, ਇੰਦਰਪ੍ਰੀਤ ਸਿੰਘ, ਗੁਰਦੀਪ ਸਿੰਘ, ਪ੍ਰਿੰਸ ਧੀਰ, ਕਾਕਾ ਭੁਪਿੰਦਰ ਸਿੰਘ ਮਲਹੋਤਰਾ, ਰੁਪਿੰਦਰ ਸਿੰਘ, ਰਵੀ ਰਾਏ ਤੋਂ ਇਲਾਵਾ ਹਲਕੇ ਦੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ