nabaz-e-punjab.com

ਕਾਂਗਰਸ ਆਗੂ ਦੇ ਗੈਰ ਜ਼ਮਾਨਤੀ ਵਰੰਟ ਜਾਰੀ, ਬੱਚਿਆਂ ’ਤੇ ਵੀ ਹੋ ਸਕਦੀ ਹੈ ਵੱਡੀ ਕਾਰਵਾਈ

ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਆਗੂ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਹਨ। ਇਹ ਕਾਰਵਾਈ ਈਡੀ ਦੀ ਤਾਜ਼ਾ ਅਰਜ਼ੀ ’ਤੇ ਕੀਤੀ ਗਈ ਹੈ। ਧਰਮਸੋਤ ’ਤੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦਾ ਦੋਸ਼ ਹੈ।
ਈਡੀ ਵੱਲੋਂ ਧਰਮਸੋਤ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਤਤਕਾਲੀ ਕਾਂਗਰਸ ਵਜ਼ਾਰਤ ਸਮੇਂ ਜੰਗਲਾਤ ਵਿਭਾਗ ਵਿੱਚ ਹੋਏ ਘਪਲਿਆਂ ਤੋਂ ਹੋਈ ਕਥਿਤ ਆਮਦਨ ਅਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਾਰੇ ਪੁੱਛ-ਪੜਤਾਲ ਕਰਨੀ ਹੈ। ਹਾਲਾਂਕਿ ਧਰਮਸੋਤ ਪਹਿਲਾਂ ਹੀ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਹਨ ਅਤੇ ਈਡੀ ਦੀ ਜਾਂਚ ਟੀਮ ਉਸ ਕੋਲੋਂ ਜਦੋਂ ਮਰਜ਼ੀ ਚਾਹੇ ਪੁੱਛਗਿੱਛ ਕਰਦੀ ਹੈ। ਪ੍ਰੰਤੂ ਕਿਉਂ ਜੋ ਇਹ ਰੁਟੀਨ ਕਾਰਵਾਈ ਹੈ। ਜਿਸ ਦੇ ਤਹਿਤ ਉਸ (ਧਰਮਸੋਤ) ਦੇ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਆਪਣੇ ਵਕੀਲ ਰਾਹੀਂ ਬੀਤੀ 13 ਮਾਰਚ ਨੂੰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਹਾਲੀ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਇਰ ਕੀਤੀ ਗਈ ਸੀ। ਜਿਨ੍ਹਾਂ ’ਤੇ ਕਾਰਵਾਈ ਕਰਦਿਆਂ ਅਦਾਲਤ ਨੇ ਧਰਮਸੋਤ ਖ਼ਿਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਗਏ ਹਨ। ਧਰਮਸੋਤ ’ਤੇ ਜੰਗਲਾਤ ਵਿਭਾਗ ਦਾ ਮੰਤਰੀ ਹੁੰਦਿਆਂ ਜੰਗਲਾਤ ਅਧਿਕਾਰੀਆਂ ਨਾਲ ਮਿਲ ਕੇ ਰੁੱਖ ਕੱਟਣ ਅਤੇ ਰਿਸ਼ਵਤ ਲੈ ਕੇ ਬਦਲੀਆਂ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਧਰਮਸੋਤ ਦੇ ਪੀਏ ਅਤੇ ਹੋਰਨਾਂ ਅਧਿਕਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਜਾਂਚ ਜਾਰੀ ਹੈ।
ਉਧਰ, ਈਡੀ ਨੇ ਆਪਣੇ ਵਕੀਲ ਰਾਹੀਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰਾਂ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਖ਼ਿਲਾਫ਼ ਵੀ ਵੱਖਰੀ ਅਰਜ਼ੀ ਦਾਇਰ ਕੀਤੀ ਗਈ ਹੈ। ਧਰਮਸੋਤ ਦੇ ਬੱਚਿਆਂ ਕੋਲੋਂ ਆਮਦਨ ਸਰੋਤਾਂ ਤੋਂ ਵੱਧ ਸੱਤ ਕਰੋੜ ਦੀ ਜਾਇਦਾਦ ਬਾਰੇ ਪੁੱਛ-ਪੜਤਾਲ ਕਰਨੀ ਹੈ। ਸਾਬਕਾ ਮੰਤਰੀ ਦੇ ਬੱਚਿਆਂ ਖ਼ਿਲਾਫ਼ ਇਹ ਪਹਿਲੀ ਕਾਰਵਾਈ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…