Share on Facebook Share on Twitter Share on Google+ Share on Pinterest Share on Linkedin ਕਾਂਗਰਸੀ ਆਗੂਆਂ ਨੇ ਸਰਕਾਰੀ ਸਕੂਲਾਂ ਦੇ ਕੰਮਾਂ ਦਾ ਲਿਆ ਜਾਇਜ਼ਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਅਪਰੈਲ: ਕਾਂਗਰਸੀ ਆਗੂਆਂ ਕਮਲਜੀਤ ਚਾਵਲਾ ਚੇਅਰਮੈਨ ਪਬਲਿਕ ਕੋ-ਆਰਡੀਨੇਟਰ ਸੈਲ ਪੰਜਾਬ ਕਾਂਗਰਸ ਅਤੇ ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ ਨੇ ਸ਼ਹਿਰ ਦੇ ਪ੍ਰਾਇਮਰੀ ਸਕੂਲ ਨੰਬਰ 2 ਵਿਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕਮਲਜੀਤ ਚਾਵਲਾ ਅਤੇ ਨੰਦੀਪਾਲ ਬਾਂਸਲ ਨੇ ਸਕੂਲ ਵਿਚ ਪੜਦੇ ਵਿਦਿਆਰਥੀਆਂ ਦੀਆਂ ਕਾਪੀਆਂ ਚੈਕ ਕਰਦੇ ਹੋਏ ਉਨ੍ਹਾਂ ਨੂੰ ਸੁਆਲ ਜਵਾਬ ਕੀਤੇ ਜਿਨ੍ਹਾਂ ਦਾ ਵਿਦਿਆਰਥੀਆਂ ਨੇ ਬਾਖੂਬੀ ਜਵਾਬ ਦਿੱਤਾ। ਇਸ ਦੌਰਾਨ ਆਗੂਆਂ ਨੇ ਵਿਦਿਆਰਥੀਆਂ ਤੇ ਮਿਡ ਡੇਅ ਮੀਲ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਬੱਚਿਆਂ ਨੂੰ ਮਿਲ ਰਹੇ ਖਾਣੇ ਤੇ ਸੰਤੁਸ਼ਟੀ ਜਾਹਰ ਕੀਤੀ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕ ਬਲਵਿੰਦਰ ਕੌਰ ਨਾਲ ਕਾਂਗਰਸੀ ਆਗੂਆਂ ਨੇ ਗੱਲਬਾਤ ਕਰਦਿਆਂ ਸਕੂਲ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਚਾਵਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜਨ ਵਾਲੇ ਬੱਚਿਆਂ ਨੂੰ ਹੋਰ ਵਧੀਆ ਸਹੂਲਤਾਂ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਿੱਖਿਆ ਦਾ ਸਤਰ ਉਚਾ ਚੁੱਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਵਿਸ਼ੇਸ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਬਲਾਕ ਸਿਖਿਆ ਅਫਸਰ ਦੇ ਦਫਤਰ ਵਿਚ ਜਾ ਕੇ ਕਰਮਚਾਰੀਆਂ ਨਾਲ ਗਲਬਾਤ ਵੀ ਕੀਤੀ ਤੇ ਨਾਲ ਆਂਗਣਵਾੜੀ ਸੈਂਟਰ ਵਿਚ ਆਉਣ ਵਾਲੇ ਬੱਚਿਆਂ ਬਾਰੇ ਵੇਰਵੇ ਲੈਕੇ ਸ਼ਹਿਰ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਆਗਣਵਾੜੀ ਸੈਂਟਰ ਵਿਚ ਭੇਜਣ ਲਈ ਪ੍ਰੇਰਿਤ ਕਰਨ ਦੇ ਪ੍ਰਬੰਧ ਕਰਨ ਦਾ ਵਾਅਦਾ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ