ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਲਗਾਤਾਰ ਤੀਜੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਦੇ ਸੈਕਟਰ 28 ਸਥਿਤ ਗੁਰਦੁਆਰਾ ਨਾਨਕਸਰ ਵਿੱਚ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਇਸ ਸਨਮਾਨ ਲਈ ਬਾਬਾ ਗੁਰਦੇਵ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਚਲਾਈਆਂ ਜਾ ਰਹੀਆਂ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ। ਇਸ ਮੌਕੇ ਕਾਂਗਰਸੀ ੦ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਪੰਜਾਬ ਕਾਂਗਰਸ ਦੇ ਸਕੱਤਰ ਚੌਧਰੀ ਹਰੀਪਾਲ ਚੋਲਟਾ ਕਲਾਂ, ਕਿਸਾਨ ਸੈੱਲ ਦੇ ਵਾਈਸ ਚੇਅਰਮੈਨ ਜੀ.ਐੱਸ. ਰਿਆੜ, ਜਥੇਦਾਰ ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ ਭੰਵਰਾ, ਰਣਜੀਤ ਸਿੰਘ ਗਿੱਲ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਤਪਾਲ ਸਿੰਘ ਕਸਿਆਣਾ, ਜੀ.ਐੱਸ. ਢਿੱਲੋਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…