ਕਾਂਗਰਸੀ ਵਿਧਾਇਕ ਰਾਣਾ ਕੰਵਰਪਾਲ ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਯੁਕਤ

ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਰਾਣਾ ਕੰਵਰਪਾਲ ਨੂੰ ਚੁਕਾਈ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਮਾਰਚ:
ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਤੋਂ ਬਾਅਦ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ। ਸ੍ਰੀ ਰਾਣਾ ਕੰਵਰਪਾਲ ਸਿਘ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਅੱਜ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਰਸਮ ਦੀ ਕਾਰਵਾਈ ਚਲਾਈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਇਹ ਦੱਸਿਆ ਕਿ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 188 ਹੇਠ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰਾਣਾ ਕੰਵਰਪਾਲ ਸਿੰਘ ਨੂੰ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ ਜੋ ਕਿ ਪੰਜਾਬ ਵਿਧਾਨ ਸਭਾ ਦੇ ਚੁਣੇ ਗਏ ਹੋਰਨਾਂ ਮੈਂਬਰਾਂ ਨੂੰ ਸਹੁੰ ਚਕਾਉਣਗੇ। ਨਵੇਂ ਵਿਧਾਇਕਾਂ ਨੂੰ ਇਸ ਹਫ਼ਤੇ ਦੇ ਆਖਰ ਵਿੱਚ ਸੱਦੇ ਗਏ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੌਰਾਨ ਸਹੁੰ ਚੁਕਾਈ ਜਾਵੇਗੀ। ਸ੍ਰੀ ਰਾਣਾ ਕੰਵਰਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬੀ ’ਚ ਸਹੁੰ ਚੁੱਕੀ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…