ਮਹਿੰਗਾਈ ਤੇ ਬੇਰੁਜ਼ਗਾਰੀ ਖ਼ਤਮ ਕਰਨ ਲਈ ਕਾਂਗਰਸ ਦਾ ਸੱਤਾ ਵਿੱਚ ਆਉਣਾ ਜ਼ਰੂਰੀ: ਸਿੱਧੂ

ਨਬਜ਼-ਏ-ਪੰਜਾਬ, ਮੁਹਾਲੀ, 7 ਮਈ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਿਹਾ ਕਿ ਦੇਸ਼ ’ਚੋਂ ਮਹਿੰਗਾਈ ਤੇ ਬੇਰੁਜ਼ਗਾਰੀ ਖਤਮ ਕਰਨ ਲਈ ਕਾਂਗਰਸ ਪਾਰਟੀ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਮੁਹਾਲੀ ਨੇੜਲੇ ਪਿੰਡ ਲਾਂਡਰਾਂ, ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਕੈਲੋਂ, ਆਂਸਲ ਸਿਟੀ, ਸੈਦਪੁਰ ਅਤੇ ਗਿੱਦੜਪੁਰ ਵਿਖੇ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਗਰੀਬਾਂ ਤੇ ਕਿਸਾਨਾਂ ਦਾ ਭਲਾ ਕਰਨ ਦੀ ਬਜਾਇ ਸਿਰਫ ਵੱਡੇ ਵੱਡੇ ਉਦਯੋਗਿਕ ਘਰਾਣਿਆਂ ਤੇ ਪੂੰਜੀਪਤੀ ਲੋਕਾਂ ਦੀ ਹੀ ਪੁਸ਼ਤ ਪਨਾਹੀ ਕੀਤੀ ਹੈ।
ਪੰਜਾਬ ਦੀ ਮੌਜੂਦਾ ਆਪ ਸਰਕਾਰ ਤੇ ਲੋਕਾਂ ਨਾਲ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਾਉੱਦਿਆਂ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਤੰਗ ਆ ਚੁਕੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਤੋੱ ਭੱਜ ਰਹੇ ਹਨ ਅਤੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ, ਆਪ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਆਪਣੀਆਂ ਜ਼ਮਾਨਤਾਂ ਬਚਾਉਣ ਦੇ ਵੀ ਲ਼ਾਲ਼ੇ ਪਏ ਹੋਏ ਹਨ। ਉਹਨਾਂ ਕਿਹਾ ਕਿ ਸ੍ਰੀ ਸਿੰਗਲਾ ਨੂੰ ਵਿਧਾਨਸਭਾ ਹਲਕਾ ਮੁਹਾਲੀ ਤੋੱ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਹੋਵੇਗੀ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਲਾਂਡਰਾਂ ਦੇ ਸਾਬਕਾ ਸਰਪੰਚ ਹਰਚਰਨ ਸਿੰਘ ਗਿੱਲ, ਨਿਊ ਲਾਂਡਰਾਂ ਦੇ ਸਾਬਕਾ ਸਰਪੰਚ ਗੁਰਮੁਖ ਸਿੰਘ, ਚੱਪੜਚਿੜੀ ਖੁਰਦ ਦੇ ਸਾਬਕਾ ਸਰਪੰਚ ਸੂਬੇਦਾਰ ਸੁਰਜੀਤ ਸਿੰਘ, ਬੀਬੀ ਰਾਜਬੀਰ ਕੌਰ, ਚੱਪੜਚਿੜੀ ਕਲਾਂ ਦੇ ਸਾਬਕਾ ਸਰਪੰਚ ਕੈਪਟਨ ਪਿਆਰਾ ਸਿੰਘ, ਗਿੱਦੜਪੁਰ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਪੱਪਾ, ਮਨਦੀਪ ਸਿੰਘ ਗੋਲਡੀ, ਆਂਸਲ ਸਿਟੀ ਦੇ ਪ੍ਰਧਾਨ ਭੁਪਿੰਦਰ ਸਿੰਘ, ਮਾ. ਰਣਧੀਰ ਸਿੰਘ ਸੈਦਪੁਰ, ਹਰਜੰਗ ਸਿੰਘ ਸੈਦਪੁਰ, ਜਗਦੀਸ ਸਿੰਘ ਲਾਂਡਰਾਂ, ਜਸਪਾਲ ਸਿੰਘ ਗਿੱਦੜਪੁਰ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…