Share on Facebook Share on Twitter Share on Google+ Share on Pinterest Share on Linkedin ਕਾਂਗਰਸ ੀ ਵਰਕਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਡੀਸੀ ਮੁਹਾਲੀ ਨੂੰ ਮੰਗ ਪੱਤਰ ਸੌਂਪਿਆ ਕਿਸਾਨਾਂ ਨੂੰ ਤੋੜਨ ਤੇ ਨੌਜਵਾਨਾਂ ਨੂੰ ਸੰਕਟ ’ਚ ਧੱਕਣ ਵਾਲਾ ਹੈ ਭਾਰਤ-ਅਮਰੀਕਾ ਵਪਾਰ ਸਮਝੌਤਾ: ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ: ਸੀਨੀਅਰ ਕਾਂਗਰਸ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀ-ਆਧਾਰਿਤ ਅਰਥਵਿਵਸਥਾ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਗੰਭੀਰ ਖ਼ਤਰਾ ਹੈ। ਉਹ ਅੱਜ ਇੱਥੇ ਮੀਡੀਆ ਨਾਲ ਗੱਲ ਕਰ ਰਹੇ ਸਨ। ਇਸ ਤੋਂ ਪਲਹਿਲਾਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ ਦਿੱਤਾ। ਸਿੱਧੂ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਸੰਕਟ ਵਿੱਚ ਧੱਕਣ ਵਾਲਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਰਾਜ ਹੈ ਅਤੇ ਇਸ ਦੀ ਅਰਥ ਵਿਵਸਥਾ ਮੁੱਖ ਤੌਰ ਤੇ ਖੇਤੀ ਤੇ ਨਿਰਭਰ ਹੈ, ਇਸ ਲਈ ਜੇਕਰ ਸਸਤੇ ਵਿਦੇਸ਼ੀ ਖੇਤੀਬਾੜੀ ਉਤਪਾਦ ਭਾਰਤੀ ਮਾਰਕੀਟ ਵਿੱਚ ਆਉਣ ਦੀ ਆਗਿਆ ਦਿੱਤੀ ਤਾਂ ਪੰਜਾਬ ਸਭ ਤੋੱ ਵੱਧ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਛੋਟੇ ਕਿਸਾਨ, ਜੋ ਘੱਟ ਜ਼ਮੀਨ ਤੇ ਨਿਰਭਰ ਹਨ, ਉਹ ਭਾਰੀ ਸਰਕਾਰੀ ਸਬਸਿਡੀ ਅਤੇ ਆਧੁਨਿਕ ਮਸ਼ੀਨੀਕ੍ਰਿਤ ਅਮਰੀਕੀ ਫਾਰਮਾਂ ਨਾਲ ਮੁਕਾਬਲਾ ਨਹੀਂ ਕਰ ਸਕਦੇ। ਉਹਨਾਂ ਚਿਤਾਵਨੀ ਦਿੱਤੀ ਕਿ ਪੇਂਡੂ ਅਰਥਵਿਵਸਥਾ ਕਮਜ਼ੋਰ ਹੋਣ ਨਾਲ ਸਿੱਧਾ ਅਸਰ ਨੌਜਵਾਨਾਂ ਦੇ ਰੁਜ਼ਗਾਰ ਤੇ ਪਵੇਗਾ। ਉਨ੍ਹਾਂ ਕਿਹਾ ਕਿ ਵਧਦੀ ਬੇਰੁਜ਼ਗਾਰੀ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਹੋਰ ਗੰਭੀਰ ਬਣਾਏਗੀ ਅਤੇ ਵੱਡੀਆਂ ਸਮਾਜਿਕ ਚੁਣੌਤੀਆਂ ਪੈਦਾ ਕਰੇਗੀ। ਇਸ ਮੌਕੇ ਸੂਬੇ ਦੀਆਂ ਰਣਨੀਤਿਕ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਰਾਜ ਵਿੱਚ ਆਰਥਿਕ ਅਸਥਿਰਤਾ ਅਤੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦਾ ਫ਼ਾਇਦਾ ਦੇਸ਼ ਵਿਰੋਧੀ ਤਾਕਤਾਂ ਵੱਲੋਂ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਖੇਤੀਬਾੜੀ ਅਰਥ ਵਿਵਸਥਾ ਅਤੇ ਸਸ਼ਕਤ ਨੌਜਵਾਨ ਸੂਬੇ ਦੀ ਸਮਾਜਿਕ ਅਤੇ ਆਰਥਿਕ ਸਥਿਰਤਾ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਅਤੇ ਡਾ. ਮਨਮੋਹਨ ਸਿੰਘ ਨੇ ਹਮੇਸ਼ਾਂ ਭਾਰਤੀ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕੀਤੀ ਅਤੇ ਦੇਸ਼ ਵਿੱਚ ਖੁਰਾਕ ਦੀ ਘਾਟ ਦੇ ਸਮੇਂ ਵੀ ਵਿਦੇਸ਼ੀ ਖੇਤੀ ਉਤਪਾਦਾਂ ਲਈ ਮਾਰਕੀਟ ਨਹੀਂ ਖੋਲ੍ਹੀ, ਕਿਉਂਕਿ ਉਹ ਜਾਣਦੇ ਸਨ ਕਿ ਮਾਰਕੀਟ ਖੋਲ੍ਹਣ ਨਾਲ ਸਾਡੀ ਖੇਤੀ ਦੀ ਰੀੜ੍ਹ ਦੀ ਹੱਡੀ ਟੁੱਟ ਜਾਵੇਗੀ ਅਤੇ ਕੇਂਦਰ ਸਰਕਾਰ ਨੂੰ ਇਤਿਹਾਸ ਤੋਂ ਸਿੱਖਣਾ ਚਾਹੀਦਾ ਹੈ। ਪੰਜਾਬ ਦੇ ਰਾਜਪਾਲ ਨੂੰ ਇਸ ਮਾਮਲੇ ਨੂੰ ਭਾਰਤ ਸਰਕਾਰ ਦੇ ਸਾਹਮਣੇ ਉਠਾਉਣ ਦੀ ਅਪੀਲ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ, ਪੰਜਾਬ ਦੇ ਕਿਸਾਨਾਂ ਅਤੇ ਭਾਰਤ ਦੀ ਖੁਰਾਕ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਮੁੜ ਵਿਚਾਰ ਕਰਨਾ ਅਤੇ ਇਸ ਦੀ ਸਮੀਖਿਆ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਸਾਡੀ ਖੇਤੀਬਾੜੀ ਅਰਥਵਿਵਸਥਾ ਦੀ ਰੱਖਿਆ ਕੀਤੀ ਜਾ ਸਕੇ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਗੁਰਸ਼ਰਨ ਸਿੰਘ ਰਿਆੜ, ਵਿਜੈ ਸ਼ਰਮਾ ਟਿੰਕੂ ਅਤੇ ਇੰਦਰਜੀਤ ਸਿੰਘ ਢਿੱਲੋਂ ਸਮੇਤ ਹੋਰ ਆਗੂ ਤੇ ਸਰਗਰਮ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ