Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ: ਕੁਲਜੀਤ ਬੇਦੀ ਕਾਂਗਰਸੀ ਉਮੀਦਵਾਰ ਸਿੰਗਲਾ ਦੇ ਹੱਕ ਵਿੱਚ ਸ਼ਹਿਰ ਦੇ ਪਤਵੰਤਿਆਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 11 ਮਈ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਚੋਣਾਂ ਦੇ ਮੁੱਦੇ ’ਤੇ ਵਿਚਾਰ-ਚਰਚਾ ਕਰਨ ਲਈ ਆਪਣੇ ਘਰ ਫੇਜ਼-3ਬੀ-2 ਮੁਹਾਲੀ ਦੇ ਮੋਹਤਬਰ ਵਿਅਕਤੀਆਂ ਦੀ ਇੱਕ ਅਹਿਮ ਮੀਟਿੰਗ ਸੱਦੀ। ਜਿਸ ਵਿੱਚ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਭਤੀਜੇ ਰਮੇਸ਼ ਸਿੰਗਲਾ ਵੀ ਪਹੁੰਚੇ। ਇਸ ਮੌਕੇ ਬੋਲਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਕਾਂਗਰਸ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਲੋਕਾਂ ਤੱਕ ਪਹੁੰਚਾਉਣਗੇ ਲਈ ਪੂਰੀ ਵਾਹ ਲਗਾਉਣਗੇ ਅਤੇ ਨਾਲ ਨਾਲ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਵੀ ਦੱਸਿਆ ਜਾਵੇਗਾ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਸਿੰਗਲਾ ਸਾਹਿਬ ਨੇ ਪਹਿਲਾਂ ਸੰਗਰੂਰ ਵਿੱਚ ਵੱਡੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ ਅਤੇ ਸੰਗਰੂਰ ਵਿਖੇ ਵਿਜੈ ਇੰਦਰ ਸਿੰਗਲਾ ਦੀ ਬਦੌਲਤ ਕੈਂਸਰ ਹਸਪਤਾਲ ਬਣਿਆ, ਪੀਜੀਆਈ ਦਾ ਸੈਂਟਰ ਖੁੱਲ੍ਹਿਆ, ਖਿਡਾਰੀਆਂ ਲਈ ਸਿੰਥੈਟਿਕ ਟਰੈਕ ਲਗਾਇਆ ਗਿਆ। ਕਹਿਣ ਤੋਂ ਭਾਵ ਸ੍ਰੀ ਸਿੰਗਲਾ ਨੇ ਹਰ ਲੋੜ ਨੂੰ ਪੂਰਾ ਕਰਨ ਅਤੇ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਨੇ ਮੈਂਬਰ ਪਾਰਲੀਮੈਂਟ ਅਤੇ ਕੈਬਨਿਟ ਮੰਤਰੀ ਤੋਂ ਇਲਾਵਾ ਖੇਡਾਂ ਦੇ ਚੇਅਰਮੈਨ ਵਜੋਂ ਵੀ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਉਨ੍ਹਾਂ ਦੇ ਇਸ ਲੰਮੇ ਤਜ਼ਰਬੇ ਦਾ ਪੂਰਾ ਲਾਭ ਮਿਲੇਗਾ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਰਾਮ ਸਰੂਪ ਜੋਸ਼ੀ, ਬਲਵੀਰ ਸਿੰਘ ਕਾਨੂੰਗੋ, ਵਿਸ਼ੇਸ਼ ਸਿੰਘ, ਜਤਿੰਦਰ ਜੌਲੀ, ਰਣਜੋਧ ਸਿੰਘ, ਦਪਿੰਦਰ ਸਿੰਘ ਸ਼ਾਹ, ਜਸਵਿੰਦਰ ਸਿੰਘ, ਬਲਬੀਰ ਸਿੰਘ ਅਰੋੜਾ, ਫਕੀਰ ਸਿੰਘ ਖਿਲਣ, ਨਰਿੰਦਰ ਮੋਦੀ, ਜਸਬੀਰ ਸਿੰਘ, ਮਨਮੋਹਨ ਸਿੰਘ, ਅਜੀਤ ਸਿੰਘ ਸੱਭਰਵਾਲ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ