ਰਮਾਂਕਾਤ ਕਾਲੀਆ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਜਗਮੋਹਨ ਕੰਗ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜਨਵਰੀ:
ਯੂਥ ਕਾਂਗਰਸ ਦੇ ਸੀਨੀਅਰ ਆਗੂ ਰਮਾਕਾਂਤ ਕਾਲੀਆ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਅੱਜ ਹਲਕਾ ਖਰੜ ਤੋਂ ਕਾਂਗਰਸ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਸ਼ਹਿਰ ਦੇ ਵਾਰਡ ਨੰਬਰ-14 ਵਿੱਚ ਚੋਣ ਪ੍ਰਚਾਰ ਕੀਤਾ ਅਤੇ ਘਰ ਘਰ ਜਾ ਕੇ ਲਈ ਵੋਟਾਂ ਮੰਗੀਆਂ। ਇਸ ਮੌਕੇ ਰਮਾਕਾਂਤ ਕਾਲੀਆ ਨੇ ਕਿਹਾ ਕਿ ਖਰੜ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਨ੍ਹਾਂ ਵਿਤਕਰੇਬਾਜ਼ੀ ਅਤੇ ਬਿਨਾਂ ਭੇਦਭਾਵ ਤੋਂ ਵਿਕਾਸ ਕਰਵਾਉਣ ਲਈ ਪੰਜਾਬ ਦੀ ਵਾਂਗਡੋਰ ਕੈਪਟਨ ਅਮਰਿੰਦਰ ਸਿੰਘ ਹੱਥ ਦਿੱਤੀ ਜਾਵੇ ਤਾਂ ਜੋ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਖਰੜ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਲਈ ਡੱਕਾ ਵੀ ਨਹੀਂ ਤੋੜਿਆ ਹੈ। ਇਸ ਮੌਕੇ ਰਾਕੇਸ਼ ਕਾਲੀਆ, ਪਰਮਜੀਤ ਕੌਰ, ਕਮਲੇਸ਼ ਚੁੱਘ, ਅਜੇ ਕੁਮਾਰ, ਚੰਦਰ ਮੋਹਨ ਵਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…