ਕਾਂਗਰਸ ਦੇ ਬੈਂਕ ਖਾਤੇ ਫਰੀਜ ਕਰਨ ਦੇ ਰੋਸ ਵਜੋਂ ਕਾਂਗਰਸੀ ਵਰਕਰ ਸੜਕਾਂ ’ਤੇ ਉਤਰੇ

ਲੋਕਤੰਤਰ ਖ਼ਤਰੇ ਵਿੱਚ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਮੋਦੀ ਸਰਕਾਰ: ਰਾਜਾ ਵੜਿੰਗ

ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:
ਆਮਦਨ ਕਰ ਵਿਭਾਗ ਵੱਲੋਂ ਪੰਜਾਬ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫਰੀਜ ਕਰਨ ਦੇ ਰੋਸ ਵਜੋਂ ਅੱਜ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੁਹਾਲੀ ਸਥਿਤ ਇਨਕਮ ਟੈਕਸ ਵਿਭਾਗ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਲੋਕਤੰਤਰ ਦਾ ਘਾਣ ਕਰਨ ਲਈ ਕੇੱਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਆਪਣੀ ਹਾਰ ਸਾਹਮਣੇ ਦੇਖ ਕੇ ਡਰ ਗਈ ਹੈ ਅਤੇ ਵਿਰੋਧੀ ਪਾਰਟੀਆਂ ਦੇ ਬੇਲੋੜਾ ਦਬਾਓ ਬਣਾਉਣ ਲਈ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ ’ਤੇ ਇਨਕਮ ਟੈਕਸ ਵਿਭਾਗ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੈਂਕ ਖਾਤੇ ਫਰੀਜ ਕਰ ਦਿੱਤੇ।
ਉਨ੍ਹਾਂ ਕਿਹਾ ਕਿ ਸਰਕਾਰੀ ਅਫ਼ਸਰਾਂ ਨੂੰ ਇਹ ਗੱਲ ਹਮੇਸ਼ਾ ਚੇਤੇ ਰੱਖਣੀ ਚਾਹੀਦੀ ਹੈ ਕਿ ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ ਅਤੇ ਅਧਿਕਾਰੀਆਂ ਨੂੰ ਆਪਣਾ ਕੰਮ ਕਾਨੂੰਨ ਅਨੁਸਾਰ ਕਰਨਾ ਚਾਹੀਦਾ ਹੈ ਪ੍ਰੰਤੂ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਨਿਯਮ ਕਾਨੂੰਨਾਂ ਦੀ ਉਲੰਘਣਾ ਕਰਕੇ ਦੇਸ਼ ਦੀਆਂ ਵਿਰੋਧੀ ਪਾਰਟੀਆਂ ਦੇ ਖ਼ਿਲਾਫ਼ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਰਾਜ ਕੁਮਾਰ ਚੱਬੇੇਵਾਲ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਪ੍ਰਗਟ ਸਿੰਘ, ਬਲਬੀਰ ਸਿੰਘ ਸਿੱਧੂ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਕਾਂਗੜ ਅਤੇ ਹੰਸ ਰਾਜ ਜੋਸਨ ਸਾਬਕਾ ਵਿਧਾਇਕ ਜੀਪੀ ਸਿੰਘ, ਲੱਖਾ ਸਿੰਘ ਪਾਇਲ ਅਤੇ ਅੰਮ੍ਰਿਤਪਾਲ ਵਿੱਜ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਪਰਮਜੀਤ ਸਿੰਘ ਹੈਪੀ, ਕਿਸਾਨ ਵਿੰਗ ਦੇ ਸੀਨੀਅਰ ਆਗੂ ਜੀਐਸ ਰਿਆੜ, ਮਹਿਲਾ ਆਗੂ ਕ੍ਰਿਸ਼ਨਾ ਮਿੱਤੂ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੋਹਨ ਸਿੰਘ ਬਠਲਾਣਾ, ਕਮਲਜੀਤ ਸਿੰਘ ਬਨੀ, ਜਤਿੰਦਰ ਸਿੰਘ ਸੋਢੀ, ਮੁਹਾਲੀ ਦੇ ਕੌਂਸਲਰ, ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ। ਸਟੇਜ ਦੀ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਨਿਭਾਈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…