ਪਿੰਡ ਬਲੌਂਗੀ ਦੇ 3 ਟਿਊਬਵੈਲਾਂ ਦੇ ਕੁਨੈਕਸ਼ਨ ਕੱਟੇ

ਬਿਜਲੀ ਬਿਲ ਦੇ ਭੁਗਤਾਨ ਲਈ ਲੋਕਾਂ ਵੱਲੋਂ ਪੈਸੇ ਇਕੱਠੇ ਕਰਨ ਦਾ ਮੰਮ ਸ਼ੁਰੂ, ਪਿੰਡ ਮੁਨਿਆਦੀ ਕਰਵਾਈ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਇੱਥੋਂ ਦੇ ਨਾਲ ਲੱਗਦੇ ਕਸਬਾ ਬਲੌਂਗੀ ਅੰਦਰ ਪਾਣੀ ਦੀ ਸਪਲਾਈ ਲਈ ਲਗਾਏ ਗਏ ਪੰਜ ਟਿਊਬਵੈੱਲਾਂ ਦੇ ਬਾਵਜੂਦ ਗਰਮੀਆਂ ਦੇ ਸ਼ੁਰੂਆਤੀ ਦਿਨਾਂ ਵਿੱਚ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਰਹਿਣ ਦੇ ਚਲਦਿਆਂ ਬਿਜਲੀ ਬੋਰਡ ਵੱਲੋਂ ਉਕਤ ਪੰਜ ਟਿਊਬਵੈੱਲਾਂ ’ਚੋਂ ਤਿੰਨ ਟਿਊਬਵੈੱਲਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਜਿਸ ਦਾ ਕਾਰਨ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਹੋਣਾ ਹੈ। ਪੰਚਾਇਤ ਵੱਲੋਂ ਪ੍ਰਤੀ ਘਰ 150 ਰੁਪਏ ਵਸੂਲੇ ਜਾਂਦੇ ਹਨ। ਅਦਾਇਗੀ ਲੇਟ ਹੋਣ ’ਤੇ 30 ਰੁਪਏ ਜੁਰਮਾਨਾ ਵੀ ਠੋਕਿਆ ਜਾਂਦਾ ਹੈ।
ਇਸ ਸਬੰਧੀ ਸੰਪਰਕ ਕਰਨ ’ਤੇ ਸਰਪੰਚ ਭਿੰਦਰਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਵੱਡੀ ਗਿਣਤੀ ਵਸਨੀਕਾਂ ਵੱਲੋਂ ਪਾਣੀ ਦੇ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਬਿੱਲ ਦੇਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਨੁਮਾਇੰਦਿਆਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਉਨ੍ਹਾਂ ਨੇ ਪੰਚਾਇਤ ਦੀ ਇੱਕ ਨਾ ਸੁਣੀ ਅਤੇ ਟਿਊਬਵੈੱਲਾਂ ਦੇ ਕੁਨੈਕਸ਼ਨ ਕੱਟ ਦਿੱਤੇ ਅਤੇ ਮਜਬੂਰੀਵਸ ਉਨ੍ਹਾਂ ਨੂੰ ਖੁਦ ਜਨਰੇਟਰ ਦੀ ਮਦਦ ਨਾਲ ਟਿਊਬਵੈੱਲ ਚਲਾਕੇ ਲੋਕਾਂ ਦੀ ਲੋੜ ਪੂਰੀ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਬਿੱਲ ਨਾ ਦੇਣ ਵਾਲਿਆਂ ਨੂੰ ਵਾਰ-ਵਾਰ ਕਹਿਣ ’ਤੇ ਵੀ ਉਹ ਪਾਣੀ ਦੀ ਬਿੱਲਾਂ ਦੀ ਅਦਾਇਗੀ ਨਹੀਂ ਕਰ ਰਹੇ, ਜਿਸ ਸਬੰਧੀ ਪੰਚਾਇਤ ਵੱਲੋਂ ਪੰਚਾਇਤ ਵਿਭਾਗ ਨੂੰ ਲਿਖਕੇ ਦਿੱਤਾ ਜਾ ਰਿਹਾ ਹੈ ਕਿ ਬਿੱਲ ਨਾ ਦੇਣ ਵਾਲਿਆਂ ਤੋਂ ਬਿੱਲਾਂ ਦੀ ਵਸੂਲੀ ਲਈ ਪ੍ਰਬੰਧ ਕੀਤੇ ਜਾਣ ਅਤੇ ਭਵਿੱਖ ’ਚ ਅਜਿਹੀ ਪ੍ਰੇਸ਼ਾਨੀ ਨੂੰ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਬਲੌਂਗੀ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣਾ ਮੁੱਢਲਾ ਫਰਜ ਸਮਝਦੇ ਹੋਏ ਪਾਣੀ ਦੇ ਬਿੱਲਾਂ ਦੀ ਅਦਾਇਗੀ ਤੁਰੰਤ ਕਰਨ ਨਹੀਂ ਤਾਂ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕਾਰਵਾਈ ਲਈ ਉਹ ਖੁਦ ਜਿੰਮੇਵਾਰ ਹੋਣਗੇ। ਉਧਰ, ਪਿੰਡ ਵਾਸੀਆਂ ਨੇ ਬਿੱਲਾਂ ਦੀ ਅਦਾਇਗੀ ਪੈਸੇ ਇਕੱਠੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਸ ਸਬੰਧੀ ਸਮੁੱਚੇ ਪਿੰਡ ਅਤੇ ਕਲੋਨੀਆਂ ਵਿੱਚ ਮੁਨਿਆਦੀ ਵੀ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਬਿੱਲ ਭਰਨ ਲਈ ਪ੍ਰੇਰਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…