ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸੋਹਾਣਾ ਨੇ ਚੰਦੂਮਾਜਰਾ ਦੀ ਚੋਣ ਮੁਹਿੰਮ ਭਖਾਈ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਰੋਜ਼ਾਨਾ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਚੋਣ ਜਲਸੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁਹਾਲੀ ਦੇ ਫੇਜ਼-1 ਵਿੱਚ ਚੰਦੂਮਾਜਰਾ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ ਕੀਤੀ ਗਈ।
ਇਸ ਮੌਕੇ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਮੁੱਚੇ ਹਲਕੇ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਕੌਮੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਆਪ ਮੁਹਾਰੇ ਅਕਾਲੀ ਦਲ ਦੇ ਚੋਣ ਜਲਸਿਆਂ ਵਿੱਚ ਪਹੁੰਚ ਰਹੇ ਹਨ ਅਤੇ ਸਮਰਥਨ ਦੇਣ ਦਾ ਭਰੋਸਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੋਈ ਕੰਮ ਨਹੀਂ ਕੀਤਾ ਅਤੇ ਇਸ ਵਾਰ ਉਹ ਹਲਕਾ ਹੀ ਛੱਡ ਕੇ ਭੱਜ ਗਏ ਹਨ। ਜਿਸ ਕਾਰਨ ਲੋਕ ਕਾਫ਼ੀ ਮਾਯੂਸ ਹਨ। ਚੰਦੂਮਾਜਰਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਦੁਰਗਤੀ ਹੋ ਰਹੀ ਹੈ ਅਤੇ ਲਿਫ਼ਟਿੰਗ ਦਾ ਕੰਮ ਠੰਢਾ ਹੋਣ ਕਾਰਨ ਬੋਰੀਆਂ ਦੇ ਢੇਰ ਲੱਗੇ ਹੋਏ ਹਨ ਅਤੇ ਮੌਸਮ ਦੀ ਖ਼ਰਾਬੀ ਕਾਰਨ ਅਨਾਜ ਖ਼ਰਾਬ ਹੋ ਸਕਦਾ ਹੈ ਪ੍ਰੰਤੂ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚੋਂ ਬਾਹਰ ਲਿਆਉਣ ਲਈ ਸ਼ਰਾਬ ਘੁਟਾਲੇ ’ਤੇ ਪਰਦਾ ਪਾਉਣ ਵਿੱਚ ਲੱਗੇ ਹੋਏ ਹਨ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਦਸ਼ਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰੀਤਮ ਸਿੰਘ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਸਿੱਖ ਆਗੂ ਪਰਮਜੀਤ ਸਿੰਘ ਗਿੱਲ ਅਤੇ ਹੋਰ ਸ਼ਹਿਰੀ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…