ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਯਤਨ ਰਹਿਣਗੇ: ਕੁਲਵੰਤ ਸਿੰਘ

ਮੁਫ਼ਤ ਨਸ਼ਾ ਮੁਕਤੀ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਉਦਘਾਟਨ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 22 ਜੂਨ:
ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਅਗਾਂਹ ਵੀ ਜਾਰੀ ਰਹਿਣਗੇ, ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਰਹੀ ਰਹੀ ਹੈ, ਉੱਥੇ ਨਸ਼ਿਆਂ ਦੇ ਆਦੀ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਇਹ ਗੱਲ ਅੱਜ ਚੀਮਾ ਹਸਪਤਾਲ ਫੇਜ਼4 ਵਿੱਚ ਲਗਾਏ ਗਏ ਨਸ਼ਾ ਮੁਕਤੀ ਕੈਂਪਸ ਦਾ ਉਦਘਾਟਨ ਕਰਨ ਮੌਕੇ ਕਹੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਅਤੇ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲਤਾਪੂਰਵਕ ਅਗਾਂਹ ਵਧਾਉਣ ਦੇ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੰਦਰੁਸਤ ਪੰਜਾਬ-ਮੁਹਿੰਮ ਦੇ ਤਹਿਤ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਵੇਚ ਅਤੇ ਪੰਜਾਬ ਦੀ ਜਵਾਨੀ ਨੂੰ ਖਰਾਬ ਕਰਕੇ ਕੀਤੇ ਉਹ ਸਾਰੇ ਗਏ ਘਰ ਵੀ ਢਾਹੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਨੂੰ ਬਕਾਇਦਾ ਸੀਲ ਕੀਤਾ ਜਾ ਰਿਹਾ ਹੈ।
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਚੀਮਾ ਹਸਪਤਾਲ ਦੇ ਡਾਇਰੈਕਟਰ ਸੁਨੀਲ ਅਗਰਵਾਲ ਅਤੇ ਗੌਰਵ ਅਗਰਵਾਲ ਦੀ ਅਗਵਾਈ ਹੇਠ ਮੁਫ਼ਤ ਨਸ਼ਾ ਮੁਕਤੀ ਕੈਂਪ ਲਗਾਇਆ ਗਿਆ। ਜਿਸ ਵਿੱਚ ਸਵੇਰ ਵੇਲੇ ਤੋਂ ਹੀ ਨੌਜਵਾਨ ਅਤੇ ਉਨ੍ਹਾਂ ਦੇ ਨਜ਼ਦੀਕੀ ਪਹੁੰਚਣੇ ਸ਼ੁਰੂ ਹੋ ਗਏ ਸਨ। ਹਸਪਤਾਲ ਦੇ ਡਾਇਰੈਕਟਰ ਗੌਰਵ ਅਗਰਵਾਲ ਨੇ ਕਿਹਾ ਕਿ ਹਸਪਤਾਲ ਵਿੱਚ ਪੀੜਤਾਂ ਨੂੰ ਦਾਖ਼ਲ ਕਰਨ ਲਈ 15 ਬੈੱਡ ਹਸਪਤਾਲ ਦੀ ਤਰਫ਼ੋਂ ਰਾਖਵੇਂ ਰੱਖੇ ਗਏ ਹਨ ਅਤੇ ਸਰਕਾਰ ਨੂੰ ਇਸ ਸਬੰਧੀ ਬਕਾਇਦਾ ਲਿਖਿਆ ਜਾ ਚੁੱਕਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਹਿਯੋਗ ਕਰਨ ਲਈ ਬਕਾਇਦਾ ਕੈਂਪਾਂ ਦਾ ਆਯੋਜਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਡਾ. ਗੌਰਵ ਅਗਰਵਾਲ ਨੇ ਕਿਹਾ ਕਿ ਅਗਾਂਹ ਵੀ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ ਦੇ ਲਈ ਅਜਿਹੇ ਮੁਫਤ ਜਾਗਰੂਕਤਾ ਕੈਂਪ ਲਗਾਏ ਜਾਂਦੇ ਰਹਿਣਗੇ, ਇਸ ਮੌਕੇ ਸੰਜੀਵ ਸ਼ਰਮਾ, ਡਾ. ਮਨਤਾਜ ਕੌਰ ਢਿੱਲੋਂ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਡਾ. ਕੁਲਦੀਪ ਸਿੰਘ, ਅਮਰਜੀਤ ਸਿੰਘ ਪਾਹਵਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਫੇਜ਼-4, ਹਰਜਿੰਦਰ ਸਿੰਘ ਸੋਹਲ, ਪ੍ਰੇਮ ਸਿੰਘ ਢਿੱਲੋਂ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਪ੍ਰਾਇਮਰੀ ਹੈਲਥ ਸੈਂਟਰ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਪ੍ਰਾਇਮਰੀ ਹੈਲਥ ਸੈਂਟਰ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 4…