Nabaz-e-punjaab.com

ਕਰੋਨਾਵਾਇਰਸ: ਸਿਹਤ ਮੰਤਰੀ ਵੱਲੋਂ ਰਾਸ਼ਨ ਤੇ ਰਾਹਤ ਸਮਗਰੀ ਵੰਡਣ ਮੌਕੇ ਲੋਕਾਂ ਦੀ ਭੀੜ ਲੱਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਸਿਹਤ ਤੇ ਪਰਿਵਾਰ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਕੁੰਭੜਾ ਅਤੇ ਜਗਤਪੁਰਾ ਵਿੱਚ ਰਾਸ਼ਨ ਅਤੇ ਖਾਣ-ਪੀਣ ਦਾ ਸਮਾਨ ਵੰਡਿਆ। ਇਸ ਦੌਰਾਨ ਦੇਖਦੇ ਹੀ ਦੇਖਦੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲੀਸ ਵੱਲੋਂ ਅੱਜ ਵੰਡੇ ਗਏ ਰਾਸ਼ਨ ਦੌਰਾਨ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਰਾਸ਼ਨ ਲੈਣ ਲਈ ਜੁੱਟ ਰਹੀ ਲੋਕਾਂ ਦੀ ਭੀੜ ਨੇ ਮੁਹਾਲੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ।
ਸੋਸ਼ਲ ਵਰਕਰ ਬਲਵਿੰਦਰ ਸਿੰਘ ਕੁੰਭੜਾ ਅਤੇ ਰਣਜੀਤ ਸਿੰਘ ਜਗਤਪੁਰਾ ਅਤੇ ਅਕਾਲੀ ਕੌਂਸਲਰ ਰਵਿੰਦਰ ਸਿੰਘ ਬਿੰਦਰਾ ਪਹਿਲਵਾਨ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਖ਼ਤੀ ਨਾਲ ਕਰਫਿਊ ਲਗਾ ਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਦੂਜੇ ਪਾਸੇ ਪੰਜਾਬ ਸਰਕਾਰ ਦੇ ਨੁਮਾਇੰਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕਾਂਗਰਸ ਆਗੂ ਖ਼ੁਦ ਕਰਫਿਊ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਜਦੋਂਕਿ ਕਰਫਿਊ ਦੇ ਚੱਲਦਿਆਂ ਜੇਕਰ ਕੋਈ ਵਿਅਕਤੀ ਮਜਬੂਰੀ ਵਿੱਚ ਆਪਣੇ ਘਰ ਤੋਂ ਬਾਹਰ ਨਿਕਲਦਾ ਹੈ ਤਾਂ ਪੁਲੀਸ ਡੰਡੇ ਮਾਰ ਕੇ ਉਨ੍ਹਾਂ ਨੂੰ ਵਾਪਸ ਮੋੜ ਦਿੰਦੀ ਹੈ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…