ਪ੍ਰਾਈਵੇਟ ਅਦਾਰਿਆਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਲੋੜ: ਰਸ਼ਪਾਲ ਚਰੜ

ਸ਼ੁੱਧ, ਸੁਰੱਖਿਤ ਅਤੇ ਸਮਰਥ ਪੰਜਾਬ-ਜਾਗਰੂਕਤਾ ਮੁਹਿੰਮ ਦਾ ਕੀਤਾ ਆਗਾਜ਼

ਨਬਜ਼-ਏ-ਪੰਜਾਬ, ਚੰਡੀਗੜ੍ਹ, 21 ਮਾਰਚ:
ਲਗਪਗ 18 ਵਰਿਆਂ ਤੋਂ ਵੀ ਵੱਧ ਸਮੇਂ ਤੋਂ ਵਿਦੇਸ਼ ਦੀ ਧਰਤੀ ਤੇ ਰਹਿ ਕੇ ਪੰਜਾਬ ਦੀ ਧਰਤੀ ’ਤੇ ਪਹੁੰਚ-ਸ਼ੁੱਧ ਪੰਜਾਬ-ਮੁਹਿੰਮ ਦੀ ਸ਼ੁਰੂਆਤ ਕਰਨ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਇੱਕ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨਾ, ਵਾਤਾਵਰਨ ਨੂੰ ਸਾਫ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ, ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ, ਆਰਥਿਕ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਵਧਾਉਣਾ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵਿੱਚ ਪ੍ਰੇਰਿਤ ਕਰਨਾ ਹੀ ਸਾਡਾ ਮੁੱਖ ਉਦੇਸ਼ ਹੈ।
ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਦੌਰਾਨ ਲੋਕ ਸੇਵਾ ਵੈਲਫੇਅਰ ਸੁਸਾਇਟੀ ਦੇ ਫਾਊਂਡਰ ਰਸਪਾਲ ਸਿੰਘ ਚਰੜ ਨੇ ਦੱਸਿਆ ਕਿ ਉਨ੍ਹਾਂ ਦੀ ਐਨ.ਜੀ.ਓ. 2017 ਤੋਂ ਕੰਮ ਕਰ ਰਹੀ ਹੈ, ਪ੍ਰੰਤੂ ਪੰਜਾਬ ਦੇ ਲਈ-ਸ਼ੁੱਧ ਪੰਜਾਬ-ਦੇ ਨਾਮ ਤੋਂ ਇਸ ਮੁਹਿੰਮ ਦਾ ਆਗਾਜ਼ ਅੱਜ ਕੀਤਾ ਗਿਆ ਹੈ ਅਤੇ ਇਹ ਆਉਣ ਵਾਲੇ ਕੁਝ ਦਿਨਾਂ ਵਿੱਚ ਲੋਕਾਂ ਦੇ ਘਰ ਕਰ ਜਾਵੇਗੀ। ਇਸ ਲਈ ਰੋਜ਼ਾਨਾ ਅਸੀਂ 4 ਤੋਂ 5 ਪਿੰਡਾਂ ਦਾ ਦੌਰਾ ਕਰਕੇ ਉੱਥੋਂ ਦੇ ਸੁਹਿਰਦ ਲੋਕਾਂ ਨੂੰ ਨਾਲ ਜੋੜ ਕੇ ਜਾਗਰੂਕਤਾ ਮੁਹਿੰਮ ਚਲਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਸ਼ੁੱਧ ਖਾਣ ਵਾਲੇ ਪਦਾਰਥ ਬਣਾਉਣ ਵਾਲਿਆਂ ਦਾ ਪ੍ਰਚਾਰ ਕਰਨਾ, ਮਿਲਾਵਟੀ ਖਾਣੇ ਤੋਂ ਕਿਵੇਂ ਬਚੀਏ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ, ਪਾਣੀ ਅਤੇ ਹਵਾ ਪ੍ਰਦੂਸ਼ਣ ਨੂੰ ਕਾਬੂ ਕਰਨਾ ਅਤੇ ਇਸੇ ਦੇ ਨਾਲ ਹੀ ਸੁਰੱਖਿਤ ਪੰਜਾਬ, ਕਾਨੂੰਨ ਵਿਵਸਥਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਅੌਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਵਿਸ਼ੇਸ਼ ਮੁਹਿੰਮ, ਸੜਕ ਸੁਰੱਖਿਆ ਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਅਤੇ ਨਸ਼ਾ ਮੁਕਤੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸੇ ਤਰ੍ਹਾਂ ਸਮਰੱਥ ਪੰਜਾਬ ਦੇ ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਛੋਟੇ ਉਦਯੋਗ ਅਤੇ ਘਰੇਲੂ ਕਾਰੋਬਾਰ ਨੂੰ ਪ੍ਰੇਰਿਤ ਕਰਨਾ, ਖੇਤੀਬਾੜੀ ਵਿੱਚ ਨਵੀਆਂ ਤਕਨੀਕਾਂ ਦੀ ਵਰਤੋਂ ਅਤੇ ਅੌਰਤਾਂ ਲਈ ਸਵੈ ਰੁਜ਼ਗਾਰ ਦੀਆਂ ਯੋਜਨਾਵਾਂ ਚਲਾਉਣਾ ਸ਼ਾਮਲ ਹੈ।
ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕੰਮ ਕਰਨ ਦੀ ਸਖ਼ਤ ਲੋੜ ਹੈ, ਤਾਂ ਜੋ ਅਸੀਂ ਸਭ ਮਿਲ ਕੇ ਸਾਫ ਅਤੇ ਤੰਦਰੁਸਤ ਵਾਤਾਵਰਨ ਬਰਕਰਾਰ ਰੱਖ ਸਕੀਏ ਅਤੇ ਘੱਟ ਅਪਰਾਧ ਦਰ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਸਕੀਏ, ਰੁਜ਼ਗਾਰ ਵਿੱਚ ਵਾਧਾ ਅਤੇ ਆਰਥਿਕ ਮਜ਼ਬੂਤੀ ਨੂੰ ਪਹਿਲਾਂ ਦੇ ਮੁਕਾਬਲੇਤਨ ਹੋਰ ਚੰਗਾ ਕਰ ਸਕੀਏ, ਅਤੇ ਇਸ ਸਭ ਦੇ ਨਾਲ ਹੀ ਇੱਕ ਖੁਸ਼ਹਾਲ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਰਸ਼ਪਾਲ ਚਰੜ ਨੇ ਕਿਹਾ ਕਿ ਅੱਜ-ਸ਼ੁੱਧ ਪੰਜਾਬ-ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਪ੍ਰਚਾਰ ਅਤੇ ਪ੍ਰਸਾਰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਅਤੇ ਰਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਲਾਈਫ਼ ਸਾਇੰਸਜ਼, ਸਿਹਤ ਤੇ ਵਾਤਾਵਰਨ ਸਥਿਰਤਾ ’ਤੇ ਤੀਜੀ ਕੌਮਾਂਤਰੀ ਕਾਨਫਰੰਸ ਕਰਵਾਈ

ਲਾਈਫ਼ ਸਾਇੰਸਜ਼, ਸਿਹਤ ਤੇ ਵਾਤਾਵਰਨ ਸਥਿਰਤਾ ’ਤੇ ਤੀਜੀ ਕੌਮਾਂਤਰੀ ਕਾਨਫਰੰਸ ਕਰਵਾਈ ਵਿਗਿਆਨੀਆਂ ਨੇ ਕਾਨਫਰੰਸ ਵ…