ਮੁਹਾਲੀ ਫੇਜ਼-3ਬੀ2 ਦੀ ਮਾਰਕੀਟ ਵਿੱਚ ਕਰਵ ਚੈਨਲਾਂ ਦੀ ਸਫ਼ਾਈ ਕਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ:
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਦੀ ਅਗਵਾਈ ਵਿੱਚ ਮਾਰਕੀਟ ਦੇ ਪਿਛਲੇ ਪਾਸੇ ਖਾਲੀ ਥਾਂ ਅਤੇ ਕਰਵ ਚੈਨਲਾਂ ਦੀ ਸਫ਼ਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸ੍ਰ ਜੇਪੀ ਸਿੰਘ ਨੇ ਦਸਿਆ ਕਿ ਇਸ ਮੌਕੇ ਮਾਰਕੀਟ ਦੇ ਸਫਾਈ ਸੇੇਵਕਾਂ ਦੀ ਸਹਾਇਤਾ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਰਵ ਚੈਨਲਾਂ ਦੇ ਨਾਲ ਨਾਲ ਆਲੇ ਦੁਆਲੇ ਦੀ ਵੀ ਸਫਾਈ ਕਰਵਾਈ ਗਈ। ਇਸ ਮੌਕੇ ਘਾਹ, ਗਾਜਰ ਬੁਟੀ ਅਤੇ ਝਾੜੀਆਂ ਵੀ ਪੁਟੀਆਂ ਗਈਆਂ, ਕਿਉਂਕਿ ਪਾਣੀ ਇਹਨਾਂ ਘਾਹ, ਝਾੜੀਆਂ ਵਿੱਚ ਖੜ ਜਾਂਦਾ ਸੀ ਤੇ ਇਸ ਕਾਰਨ ਮੱਛਰ ਬਹੁਤ ਪੈਦਾ ਹੁੰਦਾ ਸੀ। ਉਹਨਾਂ ਕਿਹਾ ਕਿ ਐਸੋਸੀਏਸ਼ਨ ਵੱਲੋੱ ਮਾਰਕੀਟ ਦੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਰਸਾਤ ਦੇ ਇਸ ਮੌਸਮ ਦੌਰਾਨ ਆਪਣੀਆਂ ਦੁਕਾਨਾਂ ਵਿੱਚ ਸਫਾਈ ਰੱਖਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…