ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਦੇ 47 ਸੈਂਪਲਾਂ ਦੀ ਜਾਂਚ, 8 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਇੱਥੋਂ ਦੇ ਫੇਜ਼-2 ਦੇ ਐਚਐਲ ਅਤੇ ਐਚਐਮ ਰਿਹਾਇਸ਼ੀ ਬਲਾਕ ਵਿੱਚ ਡੇਅਰੀ ਟੈਕੋਨੋਲਿਸਟ ਦਰਸ਼ਨ ਸਿੰਘ ਦੀ ਅਗਵਾਈ ਹੇਠ ਦੁੱਧ ਦੀ ਪਰਖ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਐਚਐਲ,ਐਚਐਮ ਕੁਆਟਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਕੁਮਾਰ ਨਵਾਬ ਨੇ ਕੀਤਾ ਅਤੇ ਡੇਅਰੀ ਵਿਕਾਸ ਬੋਰਡ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਹੱਲੇ ਪੱਧਰ ’ਤੇ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ। ਸ੍ਰੀਮਤੀ ਅਨੀਤਾ ਸ਼ਰਮਾ ਨੇ ਕਿਹਾ ਕਿ ਮਿਲਾਵਟੀ ਦੁੱਧ ਸਪਲਾਈ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।
ਇਹ ਜਾਣਕਾਰੀ ਦਿੰਦਿਆਂ ਡੇਅਰੀ ਟੈਕੋਨੋਲਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ 47 ਸੈਂਪਲਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 8 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਉਂਜ ਕਿਸੇ ਵੀ ਸੈਂਪਲ ਵਿੱਚ ਕਿਸੇ ਹਾਨੀਕਾਰਕ ਪਦਾਰਥ ਦੀ ਮਿਲਾਵਟ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਨੂੰ ਦੁੱਧ ਦੇ ਸੈਂਪਲਾਂ ਦੀ ਜਾਂਚ ਰਿਪੋਰਟ ਮੌਕੇ ’ਤੇ ਹੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵਕਾ ਸ੍ਰੀਮਤੀ ਅਨੀਤਾ ਰਾਣੀ, ਭੁਪਿੰਦਰ ਸਾਗਰ, ਸੁਰਿੰਦਰ ਕੌਰ, ਤੇਜਿੰਦਰ ਕੌਰ, ਇੰਦਰਜੀਤ ਕੌਰ, ਕਵਿਤਾ ਦੇਵੀ, ਰਜਨੀ ਰਾਣੀ, ਰੇਣੂਕਾ, ਰਜਿੰਦਰ ਕੌਰ, ਸੁਸ਼ਮਾ ਦੇਵੀ, ਗੀਤਾ ਰਾਣੀ, ਮਨਿੰਦਰ ਕੌਰ, ਸੂਰਜ ਸ਼ਰਮਾ, ਸਤਪਾਲ ਸਿੰਘ, ਸੁਖਪਾਲ ਸਿੰਘ, ਸੁਰਿੰਦਰ ਸਿੰਘ, ਅਜੈਪਾਲ, ਹਰਦੇਵ ਸਿੰਘ, ਸੰਜੀਵ ਕੁਮਾਰ, ਸੁਦੇਸ਼ ਕੁਮਾਰ, ਗੁਰਦੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…