nabaz-e-punjab.com

ਡੇਅਰੀ ਪ੍ਰੋਫੈਸ਼ਨਲ ਐਸੋਸੀਏਸ਼ਨ ਨੇ ਕੈਬਿਨਟ ਮੰਤਰੀ ਬਲਬੀਰ ਸਿੱਧੂ ਨੂੰ ਮੰਗ ਪੱਤਰ ਸੌਂਪਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਡੇਅਰੀ ਪ੍ਰੋਫੈਸ਼ਨਲ ਐਸੋਸੀਏਸ਼ਨ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਪੰਧੇਰ ਦੀ ਅਗਵਾਈ ਵਿੱਚ ਡੇਅਰੀ ਵਿਕਾਸ ਵਿਭਾਗ ਦੀ ਟੈਕਨੀਕਲ ਜਮਾਤ ਦੀਆਂ ਮੰਗਾਂ ਸਬੰਧੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਆਪਣਾ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਮੁਲਾਜ਼ਮਾਂ ਦੀਆਂ ਤਰੱਕੀਆਂ, ਪੇ ਸਕੇਲ ਅਤੇ ਖਾਲੀ ਪਈਆਂ ਅਸਾਮੀਆਂ ਸਬੰਧੀ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਸ੍ਰੀ ਸਿੱਧੂ ਨੇ ਵਿਭਾਗ ਦੇ ਅਧਿਕਾਰੀਆਂ ਦੀਆਂ ਮੁਸ਼ਕਲਾਂ ਨੂੰ ਹਮਦਰਦੀ ਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਕਰਕੇ ਮੰਗਾਂ ਨੂੰ ਪੂਰਾ ਕਰਨ ਲਈ ਕਾਰਵਾਈ ਕਰਵਾਉਣਗੇ। ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਸਰ੍ਹਾਂ, ਸੀਨੀਅਰ ਮੀਤ ਪ੍ਰਧਾਨ ਬੀਰ ਪ੍ਰਤਾਪ ਸਿੰਘ, ਮੀਤ ਪ੍ਰਧਾਨ ਜਰਨੈਲ ਸਿੰਘ ਤੇ ਵਰਿਆਮ ਸਿੰਘ, ਜਨਰਲ ਸਕੱਤਰ ਗੁਰਿੰਦਰਪਾਲ ਸਿੰਘ ਕਾਹਲੋਂ, ਕੁਲਦੀਪ ਸਿੰਘ ਜੱਸੋਵਾਲ ਅਤੇ ਸ: ਸੇਵਾ ਸਿੰਘ ਭੂਰੜੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…