Share on Facebook Share on Twitter Share on Google+ Share on Pinterest Share on Linkedin ਬਿਪਤਾ ਦੇ ਮਾਰੇ ਪੀੜਤ ਪਰਿਵਾਰਾਂ ਦੀ ਬਾਂਹ ਫੜੇਗਾ ਦਲਿਤ ਚੇਤਨਾ ਮੰਚ: ਪੁਰਖਾਲਵੀ ਨਬਜ਼-ਏ-ਪੰਜਾਬ, ਮੁਹਾਲੀ, 20 ਮਈ: ਦਲਿਤ ਚੇਤਨਾ ਮੰਚ ਪੰਜਾਬ ਨੇ ਲੰਮੀ ਚੁੱਪੀ ਤੋਂ ਬਾਅਦ ਮੁੜ ਤੋਂ ਆਪਣੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਚ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਐਲਾਨ ਕੀਤਾ ਕਿ ਜਥੇਬੰਦੀ ਰਾਜ ਦੇ ਗਰੀਬ, ਆਰਥਿਕ ਪੱਖੋਂ ਕਮਜ਼ੋਰ ਅਤੇ ਬਿਪਤਾ ਮਾਰੇ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਅਤੇ ਲੋੜਵੰਦ ਬੱਚਿਆਂ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਲਈ ਯਤਨ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਬਰਾਬਰੀ ਦੇ ਹੱਕ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਸਮਾਜਿਕ ਜ਼ਲਾਲਤ ਤੋਂ ਬਚਾਇਆ ਜਾ ਸਕੇ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਦਲਿਤ ਆਗੂ ਸ਼ਮਸ਼ੇਰ ਪੁਰਖਾਲਵੀ ਨੇ ਐਲਾਨ ਕੀਤਾ ਕਿ ਜਥੇਬੰਦੀ ਕਮਜ਼ੋਰ ਵਰਗਾਂ ਦੀ ਆਰਥਿਕ ਸਮਾਜਿਕ, ਵਿੱਦਿਅਕ ਅਤੇ ਸਰੀਰਕ ਦਸ਼ਾ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੇਂਡੂ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਜਿਵੇਂ ਨਸ਼ਾ, ਅਨਪੜ੍ਹਤਾ ਵਹਿਮਾਂ-ਭਰਮਾਂ ਅਤੇ ਪਰਿਵਾਰਕ ਝਗੜਿਆਂ ਤੋਂ ਬਚਨ ਲਈ ਜਾਗਰੂਕ ਕਰਕੇ ਉਨ੍ਹਾਂ ਨੂੰ ਨਿੱਗਰ ਸਮਾਜ ਦੀ ਸਿਰਜਣਾ ਲਈ ਭਾਈਵਾਲ ਬਣਾਉਣ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਚੇਤਨਾ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੇ ਹੰਝੂ ਪੋਚਣ ਲਈ ਜਥੇਬੰਦੀ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਤਾਰਪੀਡੋ ਕਰਨ ਸਮੇਂ ਸਮੇਂ ਦੀਆਂ ਹਕੂਮਤਾਂ ਨੇ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਅਤੇ ਬੇਬੁਨਿਆਦ ਦੋਸ਼ ਲਗਾ ਕੇ ਉਨ੍ਹਾਂ ਦੇ ਪੈਰਾਂ ਵਿੱਚ ਬੇੜੀਆਂ ਪਾਉਣ ਦੇ ਅਨੇਕਾਂ ਯਤਨ ਕੀਤੇ ਪ੍ਰੰਤੂ ਉਨ੍ਹਾਂ ਨੇ ਹਾਰ ਨਹੀਂ ਮੰਨੀ, ਹਾਂ ਇਹ ਗੱਲ ਜ਼ਰੂਰ ਹੈ ਕਿ ਉਹ ਆਪਣੇ ਮਿਸ਼ਨ ਵਿੱਚ ਪਛੜ ਗਏ ਹਨ ਪਰ ਹੁਣ ਫਿਰ ਤੋਂ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ ਅਤੇ ਸਾਰੇ ਪੁਰਾਣੇ ਸਾਥੀਆਂ ਨੂੰ ਇੱਕ ਮੰਚ ’ਤੇ ਇਕੱਤਰ ਕੀਤਾ ਜਾਵੇਗਾ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਮੌਜਪੁਰ, ਦਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਚੱਪੜਚਿੜੀ, ਗੁਰਵਿੰਦਰ ਸਿੰਘ ਸ਼ੰਭੂ ਅਤੇ ਅਮਰੀਕ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ