Share on Facebook Share on Twitter Share on Google+ Share on Pinterest Share on Linkedin ਦਲਿਤ ਸੰਗਠਨਾਂ ਨੇ ਗੈਰ ਸੰਵਿਧਾਨਿਕ ਪੱਤਰ ਤੇ ਐਫ਼ਆਈਆਰ ਸਾੜ ਕੇ ਕੀਤਾ ਰੋਸ ਮੁਜ਼ਾਹਰਾ ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲਿਆਂ ਦੀ ਮਦਦ ਕਰਨਾ ਬੰਦ ਕਰੇ ਡਾਇਰੈਕਟਰ: ਜਸਵੀਰ ਪਮਾਲੀ ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ: ਐਸਸੀ\ਬੀਸੀ ਮਹਾਂ-ਪੰਚਾਇਤ ਦੇ ਝੰਡੇ ਥੱਲੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵੱਲੋਂ ਮੁਹਾਲੀ ਵਿੱਚ ਸ਼ੁਰੂ ਕੀਤਾ ਪੱਕਾ ਮੋਰਚਾ ਅੱਜ 24ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਵੱਖ-ਵੱਖ ਦਲਿਤ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਪੱਕੇ ਮੋਰਚੇ ਦੇ ਆਗੂਆਂ ਨੇ ਲੋਹੜੀ ਦੀ ਧੂਣੀ ਵਿੱਚ 15 ਜੁਲਾਈ 2021 ਦਾ ਗੈਰ ਸੰਵਿਧਾਨਿਕ ਪੱਤਰ ਅਤੇ ਦਲਿਤ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਆਲਮਪੁਰ ਖ਼ਿਲਾਫ਼ ਦਰਜ ਕੀਤੀ ਝੂਠੀ ਐਫ਼ਆਈਆਰ ਦੀ ਕਾਪੀ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਪੱਕੇ ਮੋਰਚੇ ਦੇ ਆਗੂ ਜਸਵੀਰ ਸਿੰਘ ਪਮਾਲੀ, ਬਲਵਿੰਦਰ ਸਿੰਘ ਕੁੰਭੜਾ ਅਤੇ ਗੁਰਮੁੱਖ ਸਿੰਘ ਢੋਲਣਮਾਜਰਾ ਨੇ ਕਿਹਾ ਕਿ ਦਲਿਤ ਸੰਗਠਨਾਂ ਦੇ ਮੈਂਬਰ ਹੱਡ ਚੀਰਵੀਂ ਠੰਢ ਵਿੱਚ ਧਰਨੇ ’ਤੇ ਬੈਠੇ ਹਨ ਪ੍ਰੰਤੂ ਪੰਜਾਬ ਦੀ ਆਪ ਸਰਕਾਰ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਦੀ ਘੇਰਾਬੰਦੀ ਲਈ ਗੁਪਤ ਐਕਸ਼ਨ ਕੀਤੇ ਜਾਣਗੇ। ਬੁਲਾਰਿਆਂ ਨੇ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਰੱਦ ਹੋਏ ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਦੀ ਮਦਦ ਕਰਨੀ ਬੰਦ ਕਰਨ ਅਤੇ ਰੱਦ ਹੋਏ ਸਰਟੀਫਿਕੇਟ ਧਾਰਕਾਂ ਖ਼ਿਲਾਫ਼ 2020 ਦੀ ਨੋਟੀਫ਼ਿਕੇਸ਼ਨ ਮੁਤਾਬਕ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਸਮੂਹ ਐਸਸੀ ਅਤੇ ਬੀਸੀ ਸਮਾਜ ਅਪੀਲ ਕੀਤੀ ਕਿ ਉਹ ਸੰਵਿਧਾਨਿਕ ਹੱਕਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤੇ ਪੱਕੇ ਮੋਰਚੇ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ। ਇਸ ਮੌਕੇ ਡਾ. ਅੰਬੇਡਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰੜ, ਅਵਤਾਰ ਸਿੰਘ ਸੈਂਪਲਾਂ, ਬਲਜੀਤ ਸਿੰਘ ਕਕਰਾਲੀ, ਪ੍ਰਵੀਨ ਟਾਂਕ, ਸਿਮਰਨਜੀਤ ਸਿੰਘ ਸੈਂਕੀ, ਕਰਮਜੀਤ ਸਿੰਘ, ਪ੍ਰੇਮ ਸਿੰਘ, ਅਜੈਬ ਸਿੰਘ ਬਠੋਈ, ਬੀਡੀ ਅੰਬੇਡਕਰ, ਲਖਵੀਰ ਸਿੰਘ ਬਡਾਲਾ, ਸਿਮਰਨਜੀਤ ਕੌਰ ਬਡਾਲਾ, ਮੁਖ਼ਤਿਆਰ ਸਿੰਘ ਕਕਰਾਲਾ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ