ਦਾਨੀ ਸੱਜਣ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੱਸ ਭੇਟ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 1 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ ਲਈ ਇੱਕ ਦਾਨੀ ਸੱਜਣ ਵੱਲੋਂ ਆਲੀਸ਼ਾਨ ਬੱਸ ਭੇਟ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਗੁਰਦੁਆਰਾ ਕੰਪਲੈਕਸ ਦੀ ਪਾਰਕਿੰਗ ਵਿੱਚ ਬੱਸ ਖੜੀ ਕਰਕੇ ਚਾਬੀਆਂ ਦਫ਼ਤਰ ਵਿੱਚ ਸੌਂਪ ਕੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਸ ਅਸਥਾਨ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ ਸਤਿਕਾਰ ਦੇਖ ਕੇ ਉਸ ਨੇ ਇਹ ਬੱਸ ਨਗਰ ਕੀਰਤਨ ਲਈ ਭੇਟ ਕੀਤੀ ਗਈ ਹੈ। ਦਾਨੀ ਸੱਜਣ ਨੇ ਬੱਸ ’ਤੇ ਲੱਗਣ ਵਾਲਾ ਸਾਰਾ ਸਾਜੋ ਸਮਾਨ ਵੀ ਖ਼ੁਦ ਹੀ ਲਗਵਾ ਕੇ ਦਿੱਤਾ ਹੈ।
ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਿੰਘ ਸੰਗਤ ਵਿੱਚ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ਦੀ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ 2 ਏਅਰ ਕੰਡੀਸ਼ਨਡ ਬੱਸਾਂ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਕਾਰ ਸੇਵਾ ਲਈ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਮਿੰਨੀ ਟਰੱਕ 3200, ਟਾਟਾ ਐੱਲਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਭੇਟ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…