Share on Facebook Share on Twitter Share on Google+ Share on Pinterest Share on Linkedin ਦਸ਼ਮੇਸ਼ ਖਾਲਸਾ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ: ਇੱਥੋਂ ਦੇ ਦਸ਼ਮੇਸ਼ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੇਜ਼=3ਬੀ1 ਮੁਹਾਲੀ ਦਾ ਦਸਵੀਂ ਸ਼੍ਰੇਣੀ ਦਾ ਸਾਲਾਨਾ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਦੀ ਵਿਦਿਆਰਥਣ ਕਾਜਲ ਰਾਵਤ 650 ਅੰਕਾਂ ਵਿਚੋੱ 607 ਅੰਕ (93.3 ਫੀਸਦੀ) ਪ੍ਰਾਪਤ ਕਰਕੇ ਸਕੂਲ ਵਿੱਚੋੱ ਪਹਿਲੇ, ਗੁਰਸਿਮਰਨਪ੍ਰੀਤ ਕੌਰ 650 ਅੰਕਾਂ ਵਿੱਚੋੱ 600 (92.3 ਫੀਸਦੀ) ਅੰਕ ਪ੍ਰਾਪਤ ਕਰਕੇ ਦੂਜੇ, ਕਾਜਲ ਕੁਮਾਰੀ 650 ਅੰਕਾਂ ਵਿੱਚੋੱ 599 (92.1 ਫੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਤੀਜੇ ਸਥਾਨ ਤੇ ਰਹੀ। ਅੱਜ ਸਕੂਲ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਗੁਰਦੁਆਰਾ ਸਾਚਾ ਧੰਨੁ ਸਾਹਿਬ ਦੇ ਪ੍ਰਧਾਨ ਵੱਲੋਂ ਪਰਮਜੀਤ ਸਿੰਘ ਗਿੱਲ ਨੇ ਉਪਰੋਕਤ ਤਿੰਨੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ