ਦਸ਼ਮੇਸ਼ ਵੇਲਫੇਅਰ ਕੌਂਸਲ ਨੇ ਸ਼ਰਧਾਲੂਆਂ ਨੂੰ ਕਰਵਾਏ ਗੁਰੂਧਾਮਾਂ ਦੇ ਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 9 ਅਪਰੈਲ:
ਦਸਮੇਸ਼ ਵੈਲਫੇਅਰ ਕੌਂਸਲ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਬੱਸ ਵਿੱਚ ਸਵਾਰ ਸ਼ਰਧਾਲੂਆਂ ਦਾ ਜਥਾ ਰਵਾਨਾ ਕੀਤਾ ਗਿਆ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਸਭ ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਰਾਤ ਨੂੰ ਠਹਿਰਾਅ ਕੀਤਾ। ਅਗਲੇ ਦਿਨ ਬੀੜ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਤਰਨਤਾਰਨ ਸਾਹਿਬ, ਗੁਰਦੁਆਰਾ ਗੋਬਿੰਦਵਾਲ ਸਾਹਿਬ ਅਤੇ ਗੁਰਦੁਆਰਾ ਸੁਲਤਾਨਪੁਰ ਲੋਧੀ ਸਾਹਿਬ ਆਦਿ ਧਾਰਮਿਕ ਥਾਵਾਂ ਦੇ ਦਰਸ਼ਨ ਕੀਤੇ।
ਇਸ ਮੌਕੇ ਦਸ਼ਮੇਸ਼ ਵੈੱਲਫੇਅਰ ਕੌਂਸਲ ਦੇ ਕੈਸ਼ੀਅਰ ਕੰਵਰਦੀਪ ਸਿੰਘ ਮਣਕੂ, ਕਰਮ ਚੰਦ, ਲਖਬੀਰ ਸਿੰਘ, ਰਾਮ ਰਤਨ ਸੈਂਹਬੀ, ਵਿਜੈ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ ਹੈਪੀ, ਬਿਕਰਮ ਸਿੰਘ, ਪ੍ਰਭਜੀਤ ਸਿੰਘ, ਦੀਪ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਜ਼ੋਰਾਵਰ ਸਿੰਘ, ਕਰਤਾਰ ਸਿੰਘ, ਤੇਗਵੀਰ ਸਿੰਘ ਤੋਂ ਇਲਾਵਾ ਹੋਰਨਾਂ ਮੈਂਬਰਾਂ ਦੇ ਪਰਿਵਾਰਕ ਮੈਂਬਰ ਵੀ ਗੁਰਧਾਮਾਂ ਦੇ ਦਰਸ਼ਨ ਲਈ ਯਾਤਰਾ ਵਿੱਚ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…