ਦਸ਼ਮੇਸ਼ ਵੈੱਲਫੇਅਰ ਕੌਂਸਲ ਨੇ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਫ਼ੈਸਲਾ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਦਸ਼ਮੇਸ਼ ਵੈੱਲਫੇਅਰ ਕੌਂਸਲ (ਰਜਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੜ੍ਹ ਪੀੜਤਾਂ ਦੀ ਮਦਦ ਮੌਕੇ ’ਤੇ ਜਾ ਕੇ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਇਸ ਸਬੰਧੀ ਪਿੰਡ ਸਾਹਪੁਰ ਜਾਜਨ, ਡੇਰਾ ਬਾਬਾ ਨਾਨਕ ਵਿਖੇ ਇਕ ਪ੍ਰੀਵਾਰ ਦੇ ਹੜ੍ਹ ਦੌਰਾਨ ਢੱਠੇ ਘਰ ਦੀ ਉਸਾਰੀ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪ੍ਰਦੀਪ ਸਿੰਘ ਭਾਰਜ, ਬਿਕਰਮਜੀਤ ਸਿੰਘ ਹੂੰਝਣ, ਤਰਸੇਮ ਸਿੰਘ ਖੋਖਰ, ਕੰਵਰਦੀਪ ਸਿੰਘ ਮਣਕੂ, ਕਰਮ ਸਿੰਘ ਬਬਰਾ, ਅਮਰੀਕ ਸਿੰਘ ਵੱਲੋਂ ਯੋਗਦਾਨ ਪਾਇਆ ਗਿਆ ਹੈ।

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …